ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਵੱਲੋਂ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਵਿੱਚ ਰੇਡ ਮਾਰੀ ਗਈ।ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀਆਂ ਨਸ਼ੇ ਦੇ ਮਾਮਲੇ ਸਬੰਧੀ ਕੀਤੀਆਂ ਜਾ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਵਿੱਚ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ।ਇਹ ਵੀ ਜਾਣਕਾਰੀ ਮਿਲੀ ਹੈ ਕਿ ਅਮਨਦੀਪ ਹੁਣ ਨਾਭਾ ਜੇਲ੍ਹ ਵਿੱਚ ਬੰਦ ਹੈ ਅਤੇ ਉਸ ‘ਤੇ NDPS ਐਕਟ ਤਹਿਤ ਮਾਮਲਾ ਦਰਜ ਹੈ। ਇਹ ਕਾਰਵਾਈ ਨਸ਼ੇ ਕਾਰਨ ਹੋ ਰਹੇ ਗੰਭੀਰ ਅਪਰਾਧਾਂ ਖ਼ਿਲਾਫ਼ ਚਲ ਰਹੀ ਜਾਂਚ ਦਾ ਹਿੱਸਾ ਹੈ।












