ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਦਾ ਅੱਜ ਆਖ਼ਰੀ ਦਿਨ, ਭਲਕੇ ਅਕਾਲ ਤਖ਼ਤ ਵਿਖੇ ਹੋਣਗੇ ਨਤਮਸਤਕ

ਪੰਜਾਬ

ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਦਾ ਅੱਜ ਆਖ਼ਰੀ ਦਿਨ, ਭਲਕੇ ਅਕਾਲ ਤਖ਼ਤ ਵਿਖੇ ਹੋਣਗੇ ਨਤਮਸਤਕ ਮੁਕਤਸਰ, 12 ਦਸੰਬਰ, ਬੋਲੇ ਪੰਜਾਬ ਬਿਊਰੋ

,ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ। ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਨੀਲਾ ਚੋਲਾ ਪਹਿਨ ਕੇ ਗਲ ’ਚ ਤਖ਼ਤੀ ਪਾ ਕੇ ਹੱਥ ਵਿਚ ਬਰਛਾ ਫੜ ਕੇ ਇਕ ਘੰਟਾ ਪਹਿਰੇਦਾਰ ਵਜੋਂ ਡਿਊਟੀ ਨਿਭਾਈ।ਇਸ ਉਪਰੰਤ ਸਜ਼ਾ ਦੇ ਆਖਰੀ ਦਿਨ ਇਕ ਘੰਟੇ ਲਈ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁੱਚਾ ਸਿੰਘ ਲੰਗਾਹ ਕੀਰਤਨ ਸਰਵਣ ਕੀਤਾ। ਇਸ ਉਪਰੰਤ ਲੰਗਰ ਹਾਲ ਵਿਖੇ ਜੂਠੇ ਬਰਤਨ ਮਾਂਜਣ ਦੀ ਸੇਵਾ ਕਰਨਗੇ।ਬਾਦਲ ਨੇ ਦੂਜੇ ਦਿਨ ਵੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੇਵਾ ਕੀਤੀ ਗਈ।ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਉਹ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ (ਸ਼ੁੱਕਰਵਾਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।