ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਬੇਹੱਦ ਨਾਜ਼ੁਕ ਖਨੌਰੀ,
12 ਦਸੰਬਰ, ਬੋਲੇ ਪੰਜਾਬ ਬਿਊਰੋ
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਥਿਤੀ ਹੋਰ ਵੀ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਦੇ ਦਿਲ ਦੀ ਧੜਕਣ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਇਹ ਵੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ 12 ਕਿਲੋ ਵਜ਼ਨ ਘਟ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਨੂੰ ਕਿਡਨੀ ਫੇਲ੍ਹ, ਦਿਲ ਦਾ ਦੌਰਾ ਜਾਂ ਜਿਗਰ ਖਰਾਬ ਹੋਣ ਦਾ ਡਰ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਦੇ ਲੋਕ 12 ਦਸੰਬਰ ਨੂੰ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਬਣਾਉਣ।ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਸਾਰੇ ਦੇਸ਼ਵਾਸੀਆਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਕੇਂਦਰ ਅਤੇ ਰਾਜ ਸਰਕਾਰ ਦਾ ਪੁਤਲਾ ਫੂਕਣਾ ਚਾਹੀਦਾ ਹੈ, ਕਿਉਂਕਿ ਕੋਈ ਵੀ ਰਾਜਨੀਤਿਕ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈਕੇ ਗੰਭੀਰ ਨਹੀਂ ਹੈ।ਕਿਸਾਨ ਆਗੂਆਂ ਨੇ ਕਿਹਾ ਹੈ ਕਿ ਬੁੱਧਵਾਰ ਨੂੰ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਮੰਦ ਹੋਣ, ਮੋਰਚਿਆਂ ਦੀ ਮਜ਼ਬੂਤੀ ਅਤੇ ਜ਼ਖ਼ਮੀ ਕਿਸਾਨਾਂ ਦੀ ਸਲਾਮਤੀ ਲਈ ਪ੍ਰਾਰਥਨਾ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਹੈ ਕਿ 13 ਤਾਰੀਖ਼ ਨੂੰ ਇੱਕ ਵੱਡਾ ਜਥਾ ਮੋਰਚੇ ’ਤੇ ਪਹੁੰਚੇਗਾ।












