ਨਵੀਂ ਦਿੱਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ :
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ’ਤੇ ਕੇਂਦਰ ’ਚ 7 ਦਿਨ ਦਾ ਸਰਕਾਰੀ ਸੋਗ ਘੋਸ਼ਿਤ ਕੀਤਾ ਗਿਆ ਹੈ। ਹੁਕਮਾਂ ਅਨੁਸਾਰ, ਰਾਜ ਵਿੱਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਸਰਕਾਰ ਵੱਲੋਂ ਕਿਸੇ ਮਨੋਰੰਜਕ ਪ੍ਰੋਗਰਾਮ ਦਾ ਆਯੋਜਨ ਨਹੀਂ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ’ਚ ਦਿੱਲੀ ਦੇ ਏਮਸ ਵਿੱਚ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੂੰ 26 ਦਸੰਬਰ, ਵੀਰਵਾਰ ਸ਼ਾਮ 8:06 ਵਜੇ ਉਮਰ ਸੰਬੰਧੀ ਸਮੱਸਿਆਵਾਂ ਦੇ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਰਾਤ 9:51 ਵਜੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਡਾਕਟਰ ਮਨਮੋਹਨ ਸਿੰਘ ਭਾਰਤ ਦੇ ਪ੍ਰਸਿੱਧ ਅਰਥਸ਼ਾਸਤਰੀ ਸਨ ਅਤੇ 1991 ਵਿੱਚ ਦੇਸ਼ ਵਿੱਚ ਆਰਥਿਕ ਉਦਾਰੀਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੇ ਦਿਹਾਂਤ ਨਾਲ ਹੀ ਦੇਸ਼ ਭਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।














