ਜ਼ੀਰਕਪੁਰ, 28 ਦਸੰਬਰ,ਬੋਲੇ ਪੰਜਾਬ ਬਿਊਰੋ :
ਬੀਤੀ ਰਾਤ ਜ਼ੀਰਕਪੁਰ ਦੇ ਪਟਿਆਲਾ ਚੌਕ ਵਿਖੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੁਰਦਾਸਪੁਰ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਅਕਾਸ਼ਦੀਪ ਜ਼ੀਰਕਪੁਰ ਦੀ ਇਕ ਸੁਸਾਇਟੀ ਵਿੱਚ ਆਪਣੇ ਦੋਸਤ ਨਾਲ ਰਹਿ ਰਿਹਾ ਸੀ ਅਤੇ ਬੀਤੀ ਰਾਤ ਉਹ ਪਟਿਆਲਾ ਰੋਡ ‘ਤੇ ਸਥਿਤ ਢਾਬੇ ਤੇ ਖਾਣਾ ਖਾਣ ਗਿਆ ਸੀ, ਜਿੱਥੇ ਉਸ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਉਸ ਤੇ ਅਤੇ ਉਸ ਦੇ ਦੋਸਤ ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਲੋਹਗੜ੍ਹ ਦੇ ਰਹਿਣ ਵਾਲੇ ਇਕ ਨੌਜਾਵਾਨ ਸੀਮੂ ਸਮੇਤ 10 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।












