ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਫਤਿਹਗੜ੍ਹ ਸਾਹਿਬ ,31 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਮੁਲਾਜ਼ਮਾਂ, ਅਧਿਕਾਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਲ ਸਪਲਾਈ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਗਿਆਨੀ ਗੁਰਜੰਟ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ […]

Continue Reading

ਸਮਾਜਿਕ ਸਿੱਖਿਆ ਅਧਿਆਪਕਾਂ ਲਈ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਰਾਜਪੁਰਾ 31 ਜਨਵਰੀ,ਬੋਲੇ ਪੰਜਾਬ ਬਿਊਰੋ : ਸਮਾਜਿਕ ਸਿੱਖਿਆ ਅਧਿਆਪਕਾਂ ਦੀ ਵਿਦਿਆਰਥੀਆਂ ਨੂੰ ਸਮਾਜਿਕ ਕਦਰਾਂ ਕੀਮਤਾਂ, ਇਤਿਹਾਸ, ਭੂਗੋਲ ਅਤੇ ਰਾਜਨੀਤੀ ਦੀ ਵਿਅਕਤੀਗਤ ਜੀਵਨ ਵਿੱਚ ਮਹੱਤਤਾ ਸਾਂਝੀ ਕਰਨ ਵਿੱਚ ਮੁੱਖ ਭੂਮਿਕਾ ਰਹਿੰਦੀ ਹੈ। ਇਨ੍ਹਾਂ ਹੀ ਅਧਿਆਪਕਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਡੀਈਓ ਪਟਿਆਲਾ ਸੰਜੀਵ ਸ਼ਰਮਾ ਦੀ […]

Continue Reading

ਭਗਵੰਤ ਮਾਨ ਵਲੋਂ ਚੋਣ ਕਮਿਸ਼ਨ ਦੀ ਕਾਰਵਾਈ ਨੂੰ ਪੰਜਾਬ ‘ਤੇ ਹਮਲਾ ਦੱਸਣਾ, ਹਾਸੋਹੀਣਾ ਬਿਆਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 31 ਜਨਵਰੀ ,ਬੋਲੇ ਪੰਜਾਬ ਬਿਊਰੋ : ਬੀਜੇਪੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਕਪੂਰਥਲਾ ਸਰਕਾਰੀ ਰਿਹਾਇਸ਼ ‘ਤੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ ਨੂੰ ਪੰਜਾਬ ‘ਤੇ ਹਮਲਾ ਕਹਿ ਕੇ […]

Continue Reading

ਅਮਾਰੀ ਹਿਲਜ਼ ਨੇ ਮੋਹਾਲੀ ਪੁਲਿਸ ਨਾਲ ਮਿਲ ਕੇ ਪਹਿਲਾ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਤ ਕੀਤਾ

ਮੋਹਾਲੀ, 31 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਵਜਨਿਕ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਅਮਾਰੀ ਹਿਲਜ਼, ਮਿਆਪੁਰ ਚੰਗੇੜ, ਨਵਾਂ ਚੰਡੀਗੜ੍ਹ ਨੇ ਮੋਹਾਲੀ ਪੁਲਿਸ ਨਾਲ ਮਿਲ ਕੇ ਇੱਕ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਤ ਕੀਤਾ ਹੈ। ਇਸ ਪਹਿਲ ਦਾ ਉਦੇਸ਼ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣਾ […]

Continue Reading

ਚੋਲਾ ਬਦਲਣ ਸਮੇਂ ਚਰਖੜੀ ਦੀ ਤਾਰ ਟੁੱਟਣ ਨਾਲ ਸੇਵਾਦਾਰ ਦੀ ਨਿਸ਼ਾਨ ਸਾਹਿਬ ਤੋਂ ਡਿੱਗ ਕੇ ਮੌਤ

ਬਟਾਲਾ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਸਮੇਂ ਚਰਖੜੀ ਦੀ ਤਾਰ ਟੁੱਟਣ ਸੇਵਾ ਕਰ ਰਿਹਾ ਸੇਵਾਦਾਰ ਹੇਠਾਂ ਡਿੱਗ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਦੁਆਰਾ ਕੰਧ ਸਾਹਿਬ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ, ਵਿਧਾਇਕ ਨੇ ਪਾਰਟੀ ਛੱਡੀ

ਨਵੀਂ ਦਿੱਲੀ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਨਰੇਸ਼ ਯਾਦਵ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ‘ਆਪ’ ਨੇ ਨਰੇਸ਼ ਯਾਦਵ ਦੀ ਜਗ੍ਹਾ ਮਹਿੰਦਰ ਚੌਧਰੀ ਨੂੰ ਉਮੀਦਵਾਰ ਐਲਾਨਿਆ ਹੈ।ਇਸ ਦੇ […]

Continue Reading

ਅੰਮ੍ਰਿਤਸਰ ‘ਚ ਡਾ. ਅੰਬੇਡਕਰ ਬੁੱਤ ਨਾਲ ਹੋਈ ਛੇੜਛਾੜ ਦੇ ਮਾਮਲੇ ਵਿੱਚ ਬੀਜੇਪੀ ਨੇ ਬਣਾਈ ਜਾਂਚ ਕਮੇਟੀ

ਅੰਮ੍ਰਿਤਸਰ, 31ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿਚ ਡਾ. ਅੰਬੇਡਕਰ ਬੁੱਤ ਨਾਲ ਹੋਈ ਛੇੜਛਾੜ ਮਾਮਲੇ ਨਾਲ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਤੇ ਇਹ 6 ਮੈਂਬਰੀ ਕਮੇਟੀ ਅੰਮ੍ਰਿਤਸਰ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰੇਗੀ।ਘਟਨਾ ਦੀ ਜਾਂਚ ਲਈ ਬ੍ਰਿਜਪਾਲ-ਸੰਸਦ ਮੈਂਬਰ ਰਾਜ ਸਭਾ ਤੇ ਸਾਬਕਾ ਡੀਜੀਪੀ […]

Continue Reading

ਦਿਲ ਦਾ ਦੌਰਾ ਪੈਣ ਕਾਰਨ ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

ਚੰਡੀਗੜ੍ਹ,31 ਜਨਵਰੀ,ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ, ਜੋ ਅੰਮ੍ਰਿਤਸਰ ਦੇ ਲੋਪੋਕੇ ਦਾ ਰਹਿਣ ਵਾਲਾ ਸੀ। ਕਿਸਾਨ […]

Continue Reading

ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਦੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੰਚਾਂ, ਸਰਪੰਚਾਂ ਨੇ ਰਾਸ਼ਟਰੀ ਗਣਤੰਤਰ ਦਿਵਸ ਸਮਾਗਮ ਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ

ਸਾਹਿਬਜ਼ਾਦ ਅਜੀਤ ਸਿੰਘ ਨਗਰ, 31 ਜਨਵਰੀ ,ਬੋਲੇ ਪੰਜਾਬ ਬਿਊਰੋ : ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਸੇਵਾਵਾਂ ਦੇਣ ਵਾਲੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਪੰਚਾਂ ਅਤੇ ਸਰਪੰਚਾਂ ਨੂੰ ਦਿੱਲੀ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਦੇ ਮੌਕੇ ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਇਨ੍ਹਾਂ ਵਿੱਚ ਜ਼ਿਲ੍ਹਾ ਰੂਪਨਗਰ, ਸੰਗਰੂਰ, ਅੰਮ੍ਰਿਤਸਰ ਸਾਹਿਬ, […]

Continue Reading