ਪੰਜਾਬ ‘ਚ ਹੋਵੇਗੀ ਬਾਰਿਸ਼, ਠੰਡ ਵਧੇਗੀ, 14 ਜ਼ਿਲਿਆਂ ‘ਚ ਕੋਲਡ ਵੇਵ ਅਲਰਟ ,ਚੰਡੀਗੜ੍ਹ ਦੇ ਤਾਪਮਾਨ ‘ਚ ਗਿਰਾਵਟ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 1ਜਨਵਰੀ ,ਬੋਲੇ ਪੰਜਾਬ ਬਿਊਰੋ :

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ।ਹਾਲਾਂਕਿ ਇਹ ਸੂਬੇ ਦੇ ਆਮ ਨਾਲੋਂ ਤਾਪਮਾਨ 5.1 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਤਾਪਮਾਨ 11.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਆਮ ਨਾਲੋਂ ਅੱਠ ਡਿਗਰੀ ਘੱਟ ਹੈ ਦੂਜੇ ਪਾਸੇ ਜਿਨ੍ਹਾਂ ਜ਼ਿਲ੍ਹਿਆਂ ‘ਚ ਅੱਜ ਠੰਡ ਦਾ ਅਲਰਟ ਹੈ, ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ |ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਮੌਸਮ ਕਾਫੀ ਠੰਡਾ ਰਹੇਗਾ। ਇਹ ਅਫਗਾਨਿਸਤਾਨ ਦੇ ਉੱਪਰਲੇ ਖੇਤਰ ਵਿੱਚ ਇੱਕ ਕਮਜ਼ੋਰ ਪੱਛਮੀ ਗੜਬੜ ਕਾਰਨ ਹੈ। ਜਦੋਂ ਕਿ 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ। ਅਜਿਹੇ ‘ਚ ਕੁਝ ਜ਼ਿਲਿਆਂ ‘ਚ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਧੁੰਦ ਆਦਿ ਤੋਂ ਰਾਹਤ ਮਿਲੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।