ਬਠਿੰਡਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :
ਬਠਿੰਡਾ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਨਕਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜੋ ਵਿਆਹ ਸਮਾਗਮਾਂ ਵਿੱਚ ਸ਼ਰਾਬ ਦਾ ਇਸਤੇਮਾਲ ਨਹੀਂ ਕਰਨਗੇ ਅਤੇ ਡੀ.ਜੇ. ਨਹੀਂ ਚਲਾਉਣਗੇ।ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਰੋਹਾਂ ਵਿੱਚ ਫਜੂਲ ਖਰਚੇ ਤੋਂ ਬਚਾਉਣ ਅਤੇ ਸ਼ਰਾਬ ਦੀ ਦੁਰਵਰਤੋਂ ਨੂੰ ਰੋਕਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਪਿੰਡਾਂ ਵਿੱਚ ਵਿਆਹ ਸਮਾਰੋਹਾਂ ਦੇ ਦੌਰਾਨ ਜਿਥੇ ਸ਼ਰਾਬ ਪੇਸ਼ ਕੀਤੀ ਜਾਂਦੀ ਹੈ ਅਤੇ ਡੀ.ਜੇ. ’ਤੇ ਤੇਜ਼ ਸ਼ੋਰ ਵਿੱਚ ਸੰਗੀਤ ਵਜਾਇਆ ਜਾਂਦਾ ਹੈ, ਉੱਥੇ ਅਕਸਰ ਝਗੜੇ ਹੁੰਦੇ ਹਨ। ਇਸ ਦੇ ਇਲਾਵਾ, ਤੇਜ਼ ਸੰਗੀਤ ਵਜਾਉਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵੀ ਰੁਕਾਵਟ ਪੈਦੀ ਹੈ।
ਅਮਰਜੀਤ ਕੌਰ ਨੇ ਕਿਹਾ, “ਅਸੀਂ ਲੋਕਾਂ ਨੂੰ ਵਿਆਹ ਸਮਾਰੋਹਾਂ ਵਿੱਚ ਫਜੂਲ ਖਰਚੇ ਤੋਂ ਬਚਾਉਣ ਲਈ ਪ੍ਰੇਰਿਤ ਕਰਨਾ ਚਾਹੁੰਦੇ ਹਾਂ।” ਪਿੰਡ ਦੀ ਸਰਪੰਚ ਨੇ ਦੱਸਿਆ ਕਿ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ, ਜਿਸ ਦੇ ਤਹਿਤ ਜੇਕਰ ਕੋਈ ਪਰਿਵਾਰ ਵਿਆਹ ਸਮਾਰੋਹ ਵਿੱਚ ਸ਼ਰਾਬ ਦੀ ਵਰਤੋਂ ਨਹੀਂ ਕਰਦਾ ਅਤੇ ਡੀ.ਜੇ. ਨਹੀਂ ਵਜਾਉਂਦਾ, ਤਾਂ ਉਸਨੂੰ 21,000 ਰੁਪਏ ਦਿੱਤੇ ਜਾਣਗੇ।ਬੱਲੋ ਪਿੰਡ ਦੀ ਅਬਾਦੀ ਲਗਭਗ 5,000 ਹੈ।












