ਰੂਪਨਗਰ, 9 ਜਨਵਰੀ, ਬੋਲੇ ਪੰਜਾਬ ਬਿਊਰੋ :
ਰੂਪਨਗਰ ਬਾਈਪਾਸ ’ਤੇ ਸਰਹਿੰਦ ਨਹਿਰ ਦੇ ਪੁਲ ਨੇੜੇ ਸਾਂਬਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਬੁੱਧਵਾਰ ਸ਼ਾਮ ਕਰੀਬ 4 ਵਜੇ ਵਾਪਰਿਆ। ਬਾਈਪਾਸ ਤੇ ਇਕੱਠੇ ਹੋਏ ਲੋਕਾਂ ਨੇ ਗੰਭੀਰ ਜ਼ਖਮੀ ਨੌਜਵਾਨ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਪਛਾਣ ਅੰਕੁਸ਼ (23) ਵਾਸੀ ਟਿਪਰਾ ਟਕਸਾਲ, ਕਸੌਲੀ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ ਵਜੋਂ ਹੋਈ ਹੈ। ਜੋ ਮੋਟਰਸਾਈਕਲ ਤੇ ਜਾ ਰਿਹਾ ਸੀ।
ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ,ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ ਨੌਜਵਾਨ ਦੀ ਗਰਦਨ ’ਤੇ ਦੋ ਥਾਵਾਂ ’ਤੇ ਸਾਂਬਰ ਨੇ ਵਾਰ ਕਰਕੇ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ ਅਤੇ ਲਗਾਤਾਰ ਖੂਨ ਵਹਿਣ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।












