ਗੁਮਟਾਲਾ ਪੁਲਿਸ ਸਟੇਸ਼ਨ ‘ਤੇ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਹੈਂਡ ਗਰਨੇਡ ਤੇ ਦੋ ਪਿਸਤੌਲ ਬਰਾਮਦ

ਪੰਜਾਬ


ਅੰਮ੍ਰਿਤਸਰ, 28 ਜਨਵਰੀ,ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਦੇ ਵਿਸ਼ੇਸ਼ ਓਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਨਸ਼ੇ ਦੀ ਤਸਕਰੀ ਅਤੇ ਅੱਤਵਾਦੀ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੱਗਾ ਸਿੰਘ ਨਿਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਨਿਵਾਸੀ ਅੰਮ੍ਰਿਤਸਰ ਦਿਹਾਤੀ, ਅੱਤਵਾਦੀ ਹੈਪੀ ਪਾਸੀਆ ਅਤੇ ਤਸਕਰ ਸਰਵਣ ਭੋਲਾ ਨਾਲ ਜੁੜੇ ਹੋਏ ਸਨ।
ਦੋਸ਼ੀਆਂ ਉੱਤੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੇ ਗੁਮਟਾਲਾ ਪੁਲਿਸ ਚੌਕੀ ’ਤੇ ਗ੍ਰਨੇਡ ਸੁੱਟਣ ਦਾ ਦੋਸ਼ ਹੈ। ਮੁਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜਿਸ ਨੂੰ ਹਾਲ ਹੀ ਵਿੱਚ ਸਿਰਸਾ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ 532 ਕਿਲੋ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਬੰਦ ਹੈ।
ਪੁਲਿਸ ਨੇ ਇਸ ਓਪਰੇਸ਼ਨ ਦੌਰਾਨ ਇੱਕ ਹੈਂਡ ਗ੍ਰਨੇਡ ਅਤੇ ਦੋ ਅਲਟਰਾ ਮਾਡਰਨ ਪਿਸਟਲ ਵੀ ਬਰਾਮਦ ਕੀਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।