ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਨਕਸਲੀ ਢੇਰ

ਰਾਂਚੀ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਔਰਤ ਸਮੇਤ ਦੋ ਨਕਸਲੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਤੜਕੇ ਸੋਨੂਆ ਥਾਣਾ ਖੇਤਰ ਦੇ ਅਧੀਨ ਇੱਕ ਜੰਗਲ ਵਿੱਚ ਵਾਪਰੀ, ਜੋ ਕਿ ਪੱਛਮੀ ਸਿੰਘਭੂਮ ਜ਼ਿਲ੍ਹਾ ਹੈੱਡਕੁਆਰਟਰ ਸ਼ਹਿਰ ਤੋਂ […]

Continue Reading

ਵਧ ਰਿਹਾ ਤਾਪਮਾਨ ਕਣਕ ਦੀ ਫ਼ਸਲ ਲਈ ਚੰਗਾ ਨਹੀਂ, ਝਾੜ ਘਟਣ ਦਾ ਖ਼ਦਸ਼ਾ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਜਨਵਰੀ ’ਚ ਵਧ ਰਹੀ ਗ਼ਰਮੀ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਸਾਲ ਜਨਵਰੀ ਮਹੀਨੇ ’ਚ ਹੀ ਪੰਜਾਬ ਦਾ ਤਾਪਮਾਨ 27 ਡਿਗਰੀ ਸੈਲਸੀਅਸ ਦੇ ਪਾਰ ਪਹੁੰਚ ਗਿਆ ਹੈ। ਰਾਤ ਦਾ ਤਾਪਮਾਨ ਵੀ ਘਟ-ਵਧ ਰਿਹਾ ਹੈ। ਵਧ ਰਿਹਾ ਤਾਪਮਾਨ ਕਣਕ ਦੀ ਫ਼ਸਲ ਲਈ ਚੰਗਾ ਨਹੀਂ ਹੈ। ਜੇਕਰ ਤਾਪਮਾਨ ’ਚ ਵਾਧਾ ਹੋਇਆ […]

Continue Reading

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਕਾਲੋਨੀ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਦੁਰਘਟਨਾ ਵਿੱਚ ਮ੍ਰਿਤਕ ਦਾ ਦੋਸਤ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਬਿਆਨ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਸੁਨਾਮ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਨੌਜਵਾਨ ਪਵਨਦੀਪ ਸਿੰਘ (35) ਦੀ ਕੈਨੇਡਾ ਦੇ ਸ਼ਹਿਰ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਧਾਰਨ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ […]

Continue Reading

ਬੇਕਾਬੂ ਟਰਾਲਾ ਦੁਕਾਨਾਂ ‘ਤੇ ਪਲਟਿਆ, ਤਿੰਨ ਲੋਕਾਂ ਦੀ ਮੌਤ

ਲਖਨਊ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਇਟੌਂਜਾ ਤੋਂ ਕੁਰਸੀ ਰੋਡ ਵੱਲ ਜਾ ਰਹਾ ਤੇਜ਼ ਰਫ਼ਤਾਰ ਟਰਾਲਾ ਮੰਗਲਵਾਰ ਰਾਤ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਮੌਜੂਦ ਦੁਕਾਨਾਂ ’ਤੇ ਉਲਟ ਗਿਆ। ਕੰਟੇਨਰ ਦੇ ਹੇਠਾਂ ਦੁਕਾਨਦਾਰ ਅਤੇ ਗਾਹਕ ਦੱਬ ਗਏ। ਹਾਦਸੇ ਵਿੱਚ ਮਹੋਨਾ ਨਗਰ ਪੰਚਾਇਤ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ […]

Continue Reading

ਲੁਧਿਆਣਾ ਵਿੱਖੇ ਮੋਬਾਇਲ ਖੋਹਣ ਵੇਲੇ ਲੜਕੀ ਨੂੰ ਸੜਕ ‘ਤੇ ਘਸੀਟਣ ਵਾਲਾ ਲੁਟੇਰਾ ਕਾਬੂ

ਲੁਧਿਆਣਾ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਪਿਛਲੇ ਦਿਨੀ ਇੱਕ ਐਕਟੀਵਾ ਸਵਾਰ ਨੌਜਵਾਨ ਵੱਲੋਂ ਇੱਕ ਲੜਕੀ ਤੋਂ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ।ਘਟਨਾ ਦੌਰਾਨ, ਜਦੋਂ ਐਕਟੀਵਾ ਸਵਾਰ ਨੇ ਲੜਕੀ ਤੋਂ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ, ਤਾਂ ਲੜਕੀ ਵੱਲੋਂ ਫ਼ੋਨ ਨਾ ਛੱਡਣ ‘ਤੇ ਮੁਲਜ਼ਮ ਉਸਨੂੰ ਕਈ […]

Continue Reading

ਪ੍ਰਯਾਗਰਾਜ ‘ਚ ਭਗਦੜ ਮਚਣ ਕਾਰਨ 15 ਲੋਕਾਂ ਦੀ ਮੌਤ

ਪ੍ਰਯਾਗਰਾਜ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਬੁੱਧਵਾਰ ਰਾਤ ਨੂੰ ਮੌਨੀ ਮੱਸਿਆ ਦੇ ਮੌਕੇ ’ਤੇ ਸੰਗਮ ਤਟ ’ਤੇ ਭਗਦੜ ਮਚ ਗਈ। ਹਾਦਸੇ ਵਿੱਚ 15 ਦੇ ਲਗਭਗ ਸ਼ਰਧਾਲੂਆਂ ਦੀ ਮੌਤ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਮੇਲੇ ਦੀ OSD ਆਕਾਂਕਸ਼ਾ ਰਾਣਾ ਨੇ ਅਧਿਕਾਰਿਕ ਤੌਰ ’ਤੇ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਕੀਤੀ।ਬਚਾਅ ਕਾਰਜਾਂ ਲਈ 24 ਤੋਂ […]

Continue Reading

ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕਸ 31 ਜਨਵਰੀ ਤੋਂ ਸ਼ੁਰੂ

ਡੇਹਲੋਂ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕਸ 31 ਜਨਵਰੀ ਤੋਂ 2 ਫਰਵਰੀ ਨੂੰ ਹੋਣ ਜਾ ਰਹੀ ਹੈ, ਜਿਸ ਸਬੰਧੀ ਕਿਲ੍ਹਾ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਖੇਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਕਰਨਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ […]

Continue Reading

ਪੰਜਾਬ ਪੁਲਿਸ ਵੱਲੋਂ ਸੈਕਸ ਰੈਕੇਟ ਦਾ ਪਰਦਾਫਾਸ਼, 2 ਦਲਾਲ ਤੇ 3 ਮਹਿਲਾਵਾਂ ਕਾਬੂ

ਅੰਮ੍ਰਿਤਸਰ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇਸ ਦੌਰਾਨ 2 ਦਲਾਲ ਅਤੇ 3 ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦੇਹ ਵਪਾਰ ਦਾ ਧੰਦਾ ਅੰਮ੍ਰਿਤਸਰ ਦੇ ਮੰਨਾ ਸਿੰਘ ਚੌਕ ਵਿਖੇ ਸਥਿਤ ਇੱਕ ਹੋਟਲ ਵਿੱਚ ਚੱਲ ਰਿਹਾ ਸੀ। ਜਾਣਕਾਰੀ ਮਿਲਦੇ ਹੀ ਥਾਣਾ ਬੀ-ਡਿਵੀਜ਼ਨ ਦੀ ਪੁਲਿਸ ਨੇ ਛਾਪੇਮਾਰੀ ਕਰਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 465

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-01-2025,ਅੰਗ 465 Sachkhand Sri Harmandir Sahib Amritsar Vikhe Hoyea Amrit Wele Da Mukhwak Ang: 465, 29-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)29-01-2025 ਸਲੋਕ ਮਃ ੧ ॥ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ […]

Continue Reading