10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਚੰਡੀਗੜ੍ਹ/ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ […]

Continue Reading

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ  ਰਾਹ ’ਤੇ ਵਧਦਾ ਪੰਜਾਬ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। […]

Continue Reading

ਪੰਜਾਬ ਜੇਲ੍ਹ ਵਿਭਾਗ ਨੇ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ […]

Continue Reading

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 2 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]

Continue Reading

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ  ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. […]

Continue Reading

ਗੁਲਜਾਰ ਸਿੰਘ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਰੋਹ

ਖਮਾਣੋਂ,2, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ):ਡੈਮੌਕਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਵਲੋਂ ਗੁਲਜਾਰ ਸਿੰਘ ਬੇਲਦਾਰ ਦੀ ਸੇਵਾ ਮੁਕਤੀ ਮੌਕੇ ਵਣ ਰੇੰਜ ਮੱਤੇਵਾੜਾ ਵਿਖੇ ਸਨਮਾਨ ਸਮਰੋਹ ਕੀਤਾ ਗਿਆ। ਯੂਨੀਅਨ ਦੇ ਆਗੂ ਹਰਜੀਤ ਕੌਰ ਸਮਰਾਲਾ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਜੰਗਲਾਤ ਵਿਭਾਗ ਵਿਚ ਡੇਲੀਵੇਜ, ਵਰਕਚਾਰਜ ਤੌਂ ਬਾਅਦ ਰੈਗੂਲਰ ਹੋਏ ਸਨ। ਇਹ ਇਸ ਮੌਕੇ ਬੇਲਦਾਰ ਦੀ ਅਸਾਮੀ ਤੇ ਮੱਤੇਵਾੜਾ ਰੇਂਜ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ, ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਮੰਡੀ ਗੋਬਿੰਦਗੜ੍ਹ,2 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਐਂਡ ਹਸਪਤਾਲ ਅਤੇ ਦੇਸ਼ ਭਗਤ ਹਸਪਤਾਲ ਵੱਲੋਂ ਗੁਰਦੁਆਰਾ ਜੋਤੀ ਸਵਰੂਪ ਸਾਹਿਬ ਫ਼ਤਿਹਗੜ੍ਹ ਸਾਹਿਬ ਵਿਖੇ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ।ਇਹ ਕੈਂਪ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦੀ ਜੋੜ […]

Continue Reading

ਵਿਸ਼ਵ ਪ੍ਰਸਿੱਧ ਮਾਰਸ਼ਲ ਆਰਟਸ ਕੋਚ ਸੋਕੇ ਜੋਆਚਿਮ ਪੀਟਰਸ ਨੇ ਦਿੱਤੀ ਬੁਡੋ ਕਾਈ ਡੂ ਮਿਕਸਡ ਮਾਰਸ਼ਲ ਆਰਟਸ ਫੈਡਰੇਸ਼ਨ ਆਫ ਇੰਡੀਆ ਦੇ ਖਿਡਾਰੀਆਂ ਨੂੰ ਟ੍ਰੇਨਿੰਗ

ਬੁਡੋ ਕਾਈ ਡੂ ਮਿਕਸਡ ਮਾਰਸ਼ਲ ਆਰਟਸ ਫੈਡਰੇਸ਼ਨ ਆਫ ਇੰਡੀਆ ਨੇ 6ਵੀ ਨੈਸ਼ਨਲ ਸਿੱਖ ਖੇਡਾਂ 2024 ਦੇ ਜੇਤੂਆਂ ਦਾ ਸਨਮਾਨ ਕੀਤਾ ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਬੁਡੋ ਕਾਈ ਡੂ ਮਿਕਸਡ ਮਾਰਸ਼ਲ ਆਰਟ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਖਿਡਾਰੀਆਂ ਲਈ ਵਰਕਸ਼ਾਪ ਅਤੇ ਛੇਵੀਂ ਨੈਸ਼ਨਲ ਸਿੱਖ ਖੇਡਾਂ 2024 ਦੇ ਜੇਤੂਆਂ ਨੂੰ ਸਨਮਾਨਿਤ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬਟਲਾਣਾ ਤੋਂ ਗੁਡਾਣਾ ਜਾਂਦੀ ਸੜਕ ਨੂੰ ਚੌੜੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਮੋਹਾਲੀ 2 ਜਨਵਰੀ ,ਬੋਲੇ ਪੰਜਾਬ ਬਿਊਰੋ :ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਪਿੰਡ ਬਠਲਾਣਾ ਤੋਂ ਗੁਡਾਣਾ ਨੂੰ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੰਨਾ ਵੱਡਾ ਮਾਣ ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading