ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ

ਚੰਡੀਗੜ੍ਹ, 2ਫਰਵਰੀ ,ਬੋਲੇ ਪੰਜਾਬ ਬਿਊਰੋ :

ਸ਼ੁੱਕਰਵਾਰ ਰਾਤ ਨੂੰ ਸ਼ਿਵਜੋਤ ਇਨਕਲੇਵ ਮਾਰਕੀਟ ਵਿੱਚ ਹਥਿਆਰਬੰਦ ਨੌਜਵਾਨਾਂ ਨੇ ਝਗੜੇ ਤੋਂ ਬਾਅਦ ਇੱਕ ਕਬੱਡੀ ਖਿਡਾਰੀ ਜੋ ਕਿ ਜਿਮ ਟ੍ਰੇਨਰ ਵਜੋਂ ਕੰਮ ਕਰਦਾ ਸੀ ,ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇੱਕ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਪੁਲਿਸ ਅਧਿਕਾਰੀਆਂ ਦੇ ਨਾਲ ਫੋਰੈਂਸਿਕ ਮਾਹਿਰ ਮੌਕੇ ‘ਤੇ ਪਹੁੰਚੇ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (31) ਉਰਫ ਗੁਰੀ ਵਜੋਂ ਹੋਈ ਹੈ, ਜੋ ਬਠਿੰਡਾ ਦੇ ਰਾਮਪੁਰਾ ਫੂਲ ਦਾ ਰਹਿਣ ਵਾਲਾ ਸੀ, ਜੋ ਇਸ ਸਮੇਂ ਸਬਜ਼ੀ ਮੰਡੀ ਨੇੜੇ ਪ੍ਰੀਤ ਇਨਕਲੇਵ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਜਲੰਧਰ ਦਿਹਾਤੀ ਜ਼ਿਲ੍ਹੇ ਦੇ ਫਿਲੌਰ ਦੇ ਰਹਿਣ ਵਾਲੇ ਅੰਮ੍ਰਿਤ, ਫਗਵਾੜਾ ਦੇ ਰਹਿਣ ਵਾਲੇ ਓਮਕਾਰ ਸਿੰਘ ਉਰਫ਼ ਗੋਲੂ ਅਤੇ ਫਗਵਾੜਾ ਦੇ ਰਹਿਣ ਵਾਲੇ ਆਕਾਸ਼ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮੌਕੇ ਤੋਂ ਜ਼ਿੰਦਾ ਕਾਰਤੂਸ, ਤਿੰਨ ਖੋਲ ਅਤੇ ਇੱਕ ਤਲਵਾਰ ਮਿਲੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ। ਕੈਮਰੇ ਦੀ ਫੁਟੇਜ ਜ਼ਬਤ ਕਰਨ ਤੋਂ ਬਾਅਦ ਦੁਕਾਨਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਰਪ੍ਰੀਤ ਕੌਰ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਹ ਲਗਭਗ 7-8 ਸਾਲਾਂ ਤੋਂ ਖਰੜ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ, ਉਹ ਜਿਮ ਵਿੱਚ ਟ੍ਰੇਨਰ ਵਜੋਂ ਕੰਮ ਕਰ ਰਿਹਾ ਸੀ। ਉਹ ਕਬੱਡੀ ਖਿਡਾਰੀ ਵੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।