ਪਟਿਆਲ਼ਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ ‘ਤੇ ਨਸ਼ਾ ਤਸਕਰਾਂ ‘ਤੇ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਹੁਣ ਪਟਿਆਲਾ ਵਿੱਚ ਰਿੰਕੀ ਨਾਮਕ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ ਕਰਨ ਦੀ ਕਾਰਵਾਈ ਕੀਤੀ ਗਈ ਹੈ। ਪੁਲੀਸ ਟੀਮਾਂ ਜੇਸੀਬੀ ਅਤੇ ਹੋਰ ਮਸ਼ੀਨਾਂ ਲੈ ਕੇ ਪੁੱਜ ਗਈਆਂ ਸਨ।
ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਖ਼ੁਦ ਮੌਕੇ ’ਤੇ ਪਹੁੰਚੇ ਹੋਏ ਸਨ।ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮ ਔਰਤ 2016 ਤੋਂ 2023 ਤੱਕ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੀ ਹੈ। ਉਸ ਵਿਰੁੱਧ ਦਸ ਤੋਂ ਵੱਧ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਇਹ ਸਾਰੀ ਜਾਇਦਾਦ ਉਸ ਨੇ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਹੈ।
