ਚੰਡੀਗੜ੍ਹ, 28 ਫ਼ਰਵਰੀ,ਬੋਲੇਪੰਜਾਬ ਬਿਊਰੋ :
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਅੱਜ ਪਹਿਲੀ ਵਾਰ ਪੰਜਾਬ ਪਹੁੰਚ ਰਹੇ ਹਨ। ਇਹ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਬਘੇਲ ਦਾ ਸਵਾਗਤ ਕੀਤਾ ਜਾਵੇਗਾ। ਸੂਬੇ ਭਰ ਤੋਂ ਕਾਂਗਰਸੀ ਆਗੂ ਅਤੇ ਵਰਕਰ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਬਘੇਲ ਅੱਜ ਅੰਮ੍ਰਿਤਸਰ ਅਤੇ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚਣਗੇ। ਉੱਥੇ ਉਹ ਪੰਜਾਬ ਕਾਂਗਰਸ ਦਫ਼ਤਰ ’ਚ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਦੋ ਦਿਨਾਂ ਦੌਰੇ ਤੋਂ ਬਾਅਦ, ਸ਼ਨੀਵਾਰ ਸ਼ਾਮ 7.30 ਵਜੇ ਉਹ ਦਿੱਲੀ ਵਾਪਸ ਜਾਣਗੇ।
ਪਿਛਲੀਆਂ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ’ਚ ਮਿਲੀ ਪ੍ਰਦਰਸ਼ਨ ਤੋਂ ਬਾਅਦ, ਕਾਂਗਰਸ 2027 ’ਚ ਮਜ਼ਬੂਤ ਵਾਪਸੀ ਦੀ ਤਿਆਰੀ ਕਰ ਰਹੀ ਹੈ।
