ਮਮਦੋਟ, 28 ਫਰਵਰੀ,ਬੋਲੇ ਪੰਜਾਬ ਬਿਊਰੋ :
ਲੱਖੋ ਕੇ ਬਹਿਰਾਮ ਥਾਣੇ ਦੀ ਪੁਲਿਸ ਨੇ ਅੱਜ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬੱਸ ਅੱਡਾ ਗੁਦੜਢੰਡੀ ਨੇੜੇ ਕਾਰਵਾਈ ਕਰਦਿਆਂ ਜਗਰੂਪ ਸਿੰਘ ਪੁੱਤਰ ਰੇਸ਼ਮ ਸਿੰਘ (ਨਿਵਾਸੀ ਪੋਜੋ ਕੇ ਹਿਠਾੜ, ਥਾਣਾ ਮਮਦੋਟ) ਅਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ (ਨਿਵਾਸੀ ਘੁਰਕਾ, ਥਾਣਾ ਫ਼ਾਜ਼ਿਲਕਾ) ਨੂੰ ਨਸ਼ੇ ਸਮੇਤ ਕਾਬੂ ਕੀਤਾ।
ਪੁਲਿਸ ਨੇ ਦੱਸਿਆ ਕਿ ਦੋਵਾਂ ਜ਼ਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਅਨੁਸਾਰ, ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਅਗਾਮੀ ਦਿਨਾਂ ਵਿੱਚ ਹੋਰ ਤੇਜ਼ ਕੀਤੀਆਂ ਜਾਣਗੀਆਂ।
