ਦਿੱਲੀ ਵਿਧਾਨ ਸਭਾ ‘ਚ ਹੰਗਾਮਾ, ‘ਆਪ’ ਦੇ 14 ਵਿਧਾਇਕ ਇੱਕ ਦਿਨ ਲਈ ਮੁਅੱਤਲ

ਨਵੀਂ ਦਿੱਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ‘ਚ ਅੱਜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਤਸਵੀਰ ਹਟਾਉਣ ‘ਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਤਿੱਖਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ‘ਚ ਸ਼ਾਮਲ ਹੋ ਗਏ।ਸਪੀਕਰ ਵਿਜੈਂਦਰ ਗੁਪਤਾ ਨੇ ਕਾਰਵਾਈ ਕਰਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਕੀਤੇ ਨਿਯੁਕਤ

ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, […]

Continue Reading

ਮਿੰਨੀ ਸਕੱਤਰੇਤ ’ਚ ਹੋਮਗਾਰਡ ਨੇ ਸਰਕਾਰੀ ਗੰਨ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ’ਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ, ਜਿੱਥੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਨਾਰੂ ਨੰਗਲ ਦੇ ਰਹਿਣ ਵਾਲੇ ਕਮਲਜੀਤ ਸਿੰਘ ਹੋਮਗਾਰਡ ਜਵਾਨ ਨੇ ਖ਼ੁਦ ਨੂੰ ਸਰਕਾਰੀ ਗੰਨ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮਿਲੀ ਜਾਣਕਾਰੀ ਮੁਤਾਬਕ, ਕਮਲਜੀਤ ਦੀ ਡਿਊਟੀ ਮਿੰਨੀ ਸਕੱਤਰੇਤ ਵਿਖੇ ਸੀ। ਅੱਜ ਸਵੇਰੇ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੁਲਡੋਜ਼ਰ ਨਾਲ ਢਾਹਿਆ ਨਸ਼ਾ ਤਸਕਰ ਦਾ ਘਰ

ਲੁਧਿਆਣਾ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾ ਦੇ ਨਸ਼ਾ ਤਸਕਰ ’ਤੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।ਇੱਕ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਢਾਹ ਦਿੱਤਾ।ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੀ ਰਾਤ ਹੁਕਮ ਜਾਰੀ […]

Continue Reading

14 ਲੱਖ ਦੇ ਜਾਅਲੀ ਨੋਟਾਂ ਸਮੇਤ 3 ਗ੍ਰਿਫ਼ਤਾਰ

ਮੁੰਬਈ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਪੁਲੀਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ 14 ਲੱਖ ਰੁਪਏ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਇਹ ਨੋਟ ਅਜਿਹੇ ਸਨ, ਜਿਨ੍ਹਾਂ ‘ਤੇ “ਚਿਲਡਰਨ ਬੈਂਕ ਆਫ ਇੰਡੀਆ” ਲਿਖਿਆ ਹੋਇਆ ਸੀ। ਪੁਲੀਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ।ਵਾਡਾ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਦੱਤਾਤ੍ਰੇਯ ਕਿੰਦਰੇ ਮੁਤਾਬਕ, […]

Continue Reading

ਪੰਜਾਬ ‘ਚ ਕਈ ਥਾਈਂ ਬੂੰਦਾਬਾਂਦੀ ਸ਼ੁਰੂ, ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੀਂਹ ਨੇ ਫਿਰ ਦਸਤਕ ਦੇ ਦਿੱਤੀ ਹੈ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।ਅੰਮ੍ਰਿਤਸਰ ਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਹਲਕੀ ਬੂੰਦਾਬਾਂਦੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਰਾਜ ਦੇ ਕਈ ਹਿੱਸਿਆਂ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਦੋ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਤਰਨ ਤਾਰਨ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਦੇ ਪਿੰਡ ਭੂਰਾ ਕੋਨਾਂ ਵਿੱਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹਐਸਪੀਡੀ ਅਜੈ ਰਾਜ ਸਿੰਘ ਦੇ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ […]

Continue Reading

ਨਸ਼ਾ ਤਸਕਰ ਦੇ ਪੱਖ ‘ਚ ਭੁਗਤਣ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਬਰਖਾਸਤ

ਅੰਮ੍ਰਿਤਸਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ।ਕੁਝ ਸਮਾਂ ਪਹਿਲਾਂ ਅਜੈ ਕੁਮਾਰ ਉਰਫ਼ ਕੈਟ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਕਾਂਸਟੇਬਲ ਵਰਿੰਦਰ ਸਿੰਘ ਉਨ੍ਹਾਂ ਦੇ ਕਰੀਬੀਆਂ ਨਾਲ […]

Continue Reading

ਥਾਰ ਚਾਲਕ ਗਾਇਕਾ ਨੇ ਬਾਜ਼ਾਰ ‘ਚ ਵਾਹਨਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ

ਹੁਸ਼ਿਆਰਪੁਰ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਬਾ ਵਿੱਚ ਬੀਤੀ ਸ਼ਾਮ ਇੱਕ ਥਾਰ ਗੱਡੀ ਦੀ ਚਾਲਕ ਨੇ ਗੱਡੀ ਉੱਤੇ ਕਾਬੂ ਗੁਆ ਲਿਆ, ਜਿਸ ਕਾਰਨ ਇੱਕ ਗਰਭਵਤੀ ਮਹਿਲਾ ਅਤੇ ਇੱਕ ਹੋਰ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।ਜਾਣਕਾਰੀ ਮੁਤਾਬਕ, ਥਾਰ ਚਾਲਕ, ਸੂਫੀ ਗਾਇਕਾ ਹਸ਼ਮਤ ਸੁਲਤਾਨਾ ਆਪਣੀ ਥਾਰ ਗੱਡੀ ਲੈਕੇ ਆ ਰਹੀ ਸੀ ਕਿ […]

Continue Reading

ਪੁਲਿਸ ਵਲੋਂ ਮੋਹਾਲੀ ‘ਚ 201 ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ

ਮੋਹਾਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇਮੀਗ੍ਰੇਸ਼ਨ ਕੰਪਨੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਪੁਲਿਸ ਨੇ ਕੁੱਲ 201 ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ ਕੀਤੀ, ਜਿਸ ਵਿੱਚ ਤਿੰਨ ਕੰਪਨੀਆਂ ਬਿਨਾਂ ਲਾਈਸੈਂਸ ਦੇ ਚੱਲਦੀਆਂ ਮਿਲੀਆਂ। ਇਨ੍ਹਾਂ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕੀਤੇ ਹਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। […]

Continue Reading