ਕੰਗਨਾ ਰਣੌਤ ਨੇ ਜਾਵੇਦ ਅਖ਼ਤਰ ਤੋਂ ਮੁਆਫੀ ਮੰਗੀ, ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ

ਨੈਸ਼ਨਲ ਪੰਜਾਬ

ਮੁੰਬਈ, 1 ਮਾਰਚ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਚਾਰ ਸਾਲ ਤੋਂ ਲਟਕ ਰਹੇ ਮਾਣਮਾਨੀ ਮਾਮਲੇ ਵਿਚ ਗੀਤਕਾਰ ਜਾਵੇਦ ਅਖ਼ਤਰ ਨਾਲ ਵਿਚੋਲਗੀ ਰਾਹੀਂ ਸਹਿਮਤੀ ਬਣਾ ਲਈ ਹੈ। ਕੰਗਨਾ ਨੇ ਅਖ਼ਤਰ ਤੋਂ ਮਾਫ਼ੀ ਮੰਗੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ।
ਸ਼ੁੱਕਰਵਾਰ ਨੂੰ ਦੋਵੇਂ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਹੋਏ ਤੇ ਆਪਣੇ ਸਮਝੌਤੇ ਬਾਰੇ ਜਾਣੂ ਕਰਵਾਇਆ। ਜਾਵੇਦ ਅਖ਼ਤਰ ਨੇ 2020 ਵਿੱਚ ਕੰਗਨਾ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦਾ ਆਖਣਾ ਸੀ ਕਿ ਕੰਗਨਾ ਨੇ ਇੱਕ ਨਿਊਜ਼ ਇੰਟਰਵਿਊ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਉਨ੍ਹਾਂ ਦਾ ਬੇਵਜ੍ਹਾ ਨਾਂ ਜੋੜਿਆ, ਜਿਸ ਕਾਰਨ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।