ਜਲੰਧਰ, 3 ਮਾਰਚ,ਬੋਲੇ ਪੰਜਾਬ ਬਿਊਰੋ :
ਸ਼ਹਿਰ ਵਿੱਚ ਗੁੰਡਾਗਰਦੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੰਤੋਖ ਪੁਰਾ ਇਲਾਕੇ ਵਿੱਚ ਘਰ ਬਾਹਰ ਖੜ੍ਹੀ ਗੱਡੀ ਨੂੰ ਕੁਝ ਲੋਕਾਂ ਵੱਲੋਂ ਤੇਲ ਪਾ ਕੇ ਅੱਗ ਲਾ ਦਿੱਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੰਗੀਤਾ, ਜਿਨ੍ਹਾਂ ਦੀ ਗੱਡੀ ਨੂੰ ਅੱਗ ਲਾਈ ਗਈ, ਨੇ ਦੱਸਿਆ ਕਿ 8-10 ਨੌਜਵਾਨ ਹੱਥਾਂ ਵਿੱਚ ਤਲਵਾਰਾਂ ਲੈ ਕੇ ਉਨ੍ਹਾਂ ਦੇ ਘਰ ਬਾਹਰ ਆਏ ਸਨ ਅਤੇ ਉਨ੍ਹਾਂ ਦੀ ਘਰ ਬਾਹਰ ਖੜ੍ਹੀ ਗੱਡੀ ‘ਤੇ ਤੇਲ ਪਾ ਕੇ ਅੱਗ ਲਾ ਦਿੱਤੀ। ਸਾਰੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।
ਸੰਗੀਤਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਥਾਣਾ ਨੰਬਰ 8 ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।
