ਚੰਡੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ ਵਿੱਚ ਸਭ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਬੈਠਕ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਵਾਸ ਤੇ ਹੋਵੇਗੀ।
ਅੱਜ ਦੀ ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸੱਦਣ ਦਾ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਮਾਰਚ ਦੇ ਮੱਧ ਤੋਂ ਬਾਅਦ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਇਲਾਵਾ ਵੀ ਸਰਕਾਰ ਕਈ ਅਹਿਮ ਫੈਸਲੇ ਲੈ ਸਕਦੀ ਹੈ। ਸੂਤਰਾਂ ਮੁਤਾਬਕ, ਕੈਬਨਿਟ ਬੈਠਕ ਵਿੱਚ ਉਦਯੋਗਪਤੀਆਂ ਲਈ ਵੱਡਾ ਐਲਾਨ ਹੋ ਸਕਦਾ ਹੈ। ਬੈਠਕ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਸੰਬੰਧੀ ਪ੍ਰਸਤਾਵ ’ਤੇ ਚਰਚਾ ਹੋ ਸਕਦੀ ਹੈ।
ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਵੱਡੀ ਪੱਧਰ ’ਤੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅੱਜ ਦੀ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।












