ਖੇਤ ‘ਚ ਲਾਵਾਰਿਸ ਖੜ੍ਹੀ ਕਾਰ ‘ਚੋਂ ਮਿਲਿਆ ਭਾਰੀ ਮਾਤਰਾ ਵਿੱਚ ਨਸ਼ਾ

ਪੰਜਾਬ

ਭਵਾਨੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵਲੋਂ ਰਾਜ ਨੂੰ ਪੂਰੀ ਤਰ੍ਹਾਂ ਨਸ਼ਾਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਦੇ ਤਹਿਤ ਸਥਾਨਕ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲੀਸ ਚੈਕ ਪੋਸਟ ਕਾਲਾਝਾੜ ਦੀ ਪੁਲੀਸ ਟੀਮ ਨੇ ਪਿੰਡ ਚੰਨੋਂ ਵਿੱਚ ਇਕ ਖੇਤ ਵਿਚ ਲਾਵਾਰਿਸ ਹਾਲਤ ਵਿੱਚ ਖੜ੍ਹੀ ਇਕ ਕਾਰ ਅਤੇ ਕੋਲ ਪਏ 21 ਥੈਲਿਆਂ ਵਿੱਚੋਂ 3 ਕਿੰਵਟਲ 78 ਕਿਲੋ ਭੁੱਕੀ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਚੈਕ ਪੋਸਟ ਕਾਲਾਝਾੜ ਦੇ ਇੰਚਾਰਜ ਸਬ ਇੰਸਪੈਕਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲੀਸ ਟੀਮ ਸਮੇਤ ਗਸ਼ਤ ਦੌਰਾਨ ਪਿੰਡ ਚੰਨੋਂ ਵਿੱਚ ਮੌਜੂਦ ਸਨ, ਤਾਂ ਉਨ੍ਹਾਂ ਨੂੰ ਪਿੰਡ ਚੰਨੋਂ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿੰਡ ਦੇ ਇਕ ਕਿਸਾਨ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਸਦੇ ਖੇਤ ਵਿੱਚ ਇਕ ਕਾਰ ਖੜ੍ਹੀ ਹੈ ਅਤੇ ਕਾਰ ਦੇ ਕੋਲ ਕਾਲੇ ਰੰਗ ਦੇ ਪਲਾਸਟਿਕ ਦੇ ਥੈਲੇ ਵੀ ਪਏ ਹੋਏ ਹਨ।
ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਦੇ ਆਧਾਰ ’ਤੇ ਉਹ ਤੁਰੰਤ ਉਕਤ ਖੇਤ ਵਿੱਚ ਪਹੁੰਚੇ ਅਤੇ ਜਦੋਂ ਥੈਲਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿੱਚੋਂ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਥੇ ਹੀ ਖੇਤ ਵਿੱਚ ਕਾਰ ਦੇ ਕੋਲੋਂ 21 ਥੈਲਿਆਂ ਵਿੱਚੋਂ 3 ਕੁਇੰਟਲ 78 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ। ਪੁਲੀਸ ਨੇ ਕਾਰ ਅਤੇ ਭੁੱਕੀ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

Leave a Reply

Your email address will not be published. Required fields are marked *