ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਆਪ ਵਿਧਾਇਕ ਵਿਰੁੱਧ ਵੂਮੈੱਨ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੰਜਾਬ

ਬਠਿੰਡਾ, 3 ਮਾਰਚ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਿਰੁੱਧ ਔਰਤਾਂ ਬਾਰੇ ਅਪਮਾਨਜਨਕ ਭਾਸ਼ਣ ਬੋਲਣ ’ਤੇ ਨੈਸ਼ਨਲ ਵੂਮੈੱਨ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਬਲਕਾਰ ਸਿੱਧੂ ਦੇ ਵਾਇਰਲ ਆਡੀਓ ’ਚ ਇਸਤਰੀ ਜਾਤੀ ਲਈ ਵਰਤੇ ਗਏ ਸ਼ਬਦਾਂ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਵਿਧਾਇਕ ਖਿਲਾਫ਼ ਸਖ਼ਤ ਕਾਰਵਾਈ ਹੋਵੇ।
ਇਸਤਰੀ ਅਕਾਲੀ ਦਲ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਪੰਜਾਬ ਭਰ ’ਚ ਵਿਧਾਇਕ ਦੇ ਪੁੱਤਲੇ ਫੂਕੇ ਜਾਣਗੇ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਰਾਜਪਾਲ ਨੂੰ ਵੀ ਪੱਤਰ ਲਿਖ ਕੇ ਮੰਗ ਕੀਤੀ ਕਿ ਵਿਧਾਇਕ ਨੂੰ ਵਿਧਾਨ ਸਭਾ ਤੋਂ ਬਾਹਰ ਕੀਤਾ ਜਾਵੇ।

Latest News

Latest News

Leave a Reply

Your email address will not be published. Required fields are marked *