ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਹੋਵੇਗਾ ਨਿੱਜੀਕਰਨ?

ਪੰਜਾਬ

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਵਫ਼ਦ ਦੇ ਰੂਪ ‘ਚ ਮਿਲਕੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਬਰਨਾਲਾ 8 ਮਾਰਚ ,ਬੋਲੇ ਪੰਜਾਬ ਬਿਊਰੋ :

ਸਿਵਲ ਹਸਪਤਾਲ ਬਰਨਾਲਾ ਦੌਰੇ ‘ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਕੱਤਰ ਸੋਹਣ ਸਿੰਘ ਮਾਝੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਣਨ ਸਮੇਂ ਤੋਂ ਸਿਵਲ ਹਸਪਤਾਲ ਵਿੱਚ ਬਣੀ ਬੱਚਿਆਂ ਦੀ ਨਰਸਰੀ ਨਰਸਿੰਗ ਸਟਾਫ਼ ਦੀ ਵੱਡੀ ਘਾਟ ਕਾਰਨ ਬੰਦ ਪਈ ਹੈ।ਯਾਦ ਰਹੇ ਕਿ 7 ਲੱਖ ਦੀ ਆਬਾਦੀ ਲਈ ਇੱਕੋ ਇੱਕ ਜ਼ਿਲ੍ਹਾ ਹਸਪਤਾਲ ਬਰਨਾਲਾ ਹੈ ਜਿੱਥੇ ਆਮ ਗਰੀਬ ਕਿਸਾਨਾਂ-ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਔਰਤਾਂ ਨੂੰ ਜਣੇਪੇ ਦੀ ਸਹੂਲਤ ਮਿਲਦੀ ਹੈ। ਜਦੋਂ ਸਰਕਾਰ ਵੱਲੋਂ ਲੋੜੀਂਦਾ ਨਰਸਿੰਗ ਸਟਾਫ਼ ਭਰਤੀ ਹੀ ਨਹੀਂ ਕੀਤਾ ਜਾਂਦਾ ਤਾਂ ਬੱਚਿਆਂ ਦੀ ਬੰਦ ਪਈ ਨਰਸਰੀ ਭਗਵੰਤ ਮਾਨ ਸਰਕਾਰ ਦੀ ਸਵੱਲੀ ਨਜ਼ਰ ਨੂੰ ਤਰਸ ਰਹੀ ਹੈ। ਸਿਹਤ ਮੰਤਰੀ ਨੇ ਸਿਹਤ ਸਹੂਲਤਾਂ ਦਾ ਨਿੱਜੀਕਰਨ ਕਰਨ ਦਾ ਬਿਆਨ ਜਾਰੀ ਕਰਨ ਨਾਲ ਪੰਜਾਬ ਸਰਕਾਰ ਦੀ ਸਿਹਤ ਸਹੂਲਤਾਂ ਦੇ ਨਿੱਜੀ ਕਰਨ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ।

ਨਰਾਇਣ ਦੱਤ, ਖੁਸ਼ੀਆ ਸਿੰਘ, ਗੁਰਪ੍ਰੀਤ ਰੂੜੇਕੇ,ਹਰਚਰਨ ਚਹਿਲ,ਡਾ ਰਜਿੰਦਰ ਪਾਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਖਾਲੀ ਪਈਆਂ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਪੋਸਟਾਂ ਭਰਨ ਦੀ ਥਾਂ ਨਿੱਜੀਕਰਨ ਕਰਨ ਦੇ ਰਾਹ ਪੈ ਤੁਰੀ ਹੈ। ਇਸ ਲੋਕ ਵਿਰੋਧੀ ਨੀਤੀ ਨੂੰ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਲਵੰਤ ਸਿੰਘ, ਸੁਖਵਿੰਦਰ ਸਿੰਘ, ਰਾਮ ਸਿੰਘ, ਮੋਹਣ ਸਿੰਘ ਨੇ ਕਿਹਾ ਕਿ ਇਸੇ ਹੀ ਤਰ੍ਹਾਂ ਸਿਵਲ ਹਸਪਤਾਲ ਦਾ ਸਥਾਨਕ ਪ੍ਰਸ਼ਾਸਨ ਵੀ ਘੱਟ ਨਹੀਂ।

ਔਰਤਾਂ ਨੂੰ ਜਣੇਪੇ ਕਰਵਾਉਣ ਲਈ ਬਣੇ ਲੇਬਰ ਰੂਮ ਬੰਦ ਰੱਖਕੇ 6 ਮਹੀਨੇ ਤੋਂ ਵੱਧ ਸਮਾਂ ਪ੍ਰੇਸ਼ਾਨ ਕੀਤਾ ਗਿਆ। ਗਰੀਬ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਕੋਲੋਂ ਹਜ਼ਾਰਾਂ ਰੁਪਏ ਖਰਚ ਕਰਕੇ ਡਿਲਿਵਰੀ ਕਰਵਾਉਣ ਲਈ ਮਜ਼ਬੂਰ ਹੋਣਾ ਪਿਆ। ਇਸ ਦੀ ਜਾਂਚ ਕਰਵਾਉਣ ਲਈ ਡੀਸੀ ਬਰਨਾਲਾ ਨੂੰ ਲਿਖਤੀ ਰੂਪ ਵਿੱਚ ਮੰਗ ਪੱਤਰ ਦਿੱਤਾ ਗਿਆ ਸੀ। ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਮਰੀਜ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਤਾਂ ਨਦਾਰਦ ਹੋ ਗਈਆਂ ਹਨ ਪਰ ਸਾਈਕਲ ਸਟੈਂਡ ਦਾ ਠੇਕਾ ਦੇਕੇ ਮਰੀਜ਼ਾਂ ਦੀਆਂ ਜੇਬਾਂ ‘ਤੇ ਡਾਕਾ ਜ਼ਰੂਰ ਮਾਰਿਆ ਜਾ ਰਿਹਾ ਹੈ।ਸਟਾਫ ਦੀ ਘਾਟ ਕਾਰਨ ਮਰੀਜ਼ਾਂ ਨੂੰ ਪਰਚੀ ਬਨਵਾਉਣ, ਫੀਸਾਂ ਭਰਨ ਲਈ ਘੰਟਿਆਂਬੱਧੀ ਲਾਈਨਾਂ ਵਿੱਚ ਖੜ੍ਹਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਕਰਕੇ ਸਿਵਿਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਕੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਨੂੰ ਵਫ਼ਦ ਮਿਲਣ ਉਪਰੰਤ ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਦੀਆਂ ਸਿਹਤ ਪ੍ਰਤੀ ਸਮੱਸਿਆਵਾਂ ਦਾ ਜਲਦ ਹੱਲ ਨਾਂ ਕੀਤਾ ਗਿਆ ਤਾਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਨਾਲ ਲੈਕੇ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਰਾਮ ਲਖਣ, ਰਣਬੀਰ ਸਿੰਘ, ਜਗਮੀਤ ਸਿੰਘ, ਰਮੇਸ਼ ਹਮਦਰਦ, ਸੁਖਜੰਟ ਸਿੰਘ ਆਦਿ ਵੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।