ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ

ਚੰਡੀਗੜ੍ਹ

ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ। ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਟੂਰ ਮਈ ਮਹੀਨੇ ਤੋਂ ਸ਼ੁਰੂ ਹੋਣਗੇ।
ਅੱਜ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕਰਵਾਈਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।

Latest News

Latest News