ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 07 ਅਪ੍ਰੈਲ ਨੂੰ

ਪੰਜਾਬ


ਐਸ ਏ ਐਸ ਨਗਰ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 07 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।