ਜ਼ਿਲ੍ਹਾ ਪੁਲੀਸ ਮੁਖੀ ਵਲੋਂ ਐਸਐਚਓ ਮੁਅੱਤਲ

ਪੰਜਾਬ

ਗੁਰਦਾਸਪੁਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਪੁਲੀਸ ਮੁਖੀ ਗੁਰਦਾਸਪੁਰ ਨੇ ਘੁਮਾਣ ਥਾਣੇ ਦੇ ਇੰਚਾਰਜ ਗੁਰਸੇਵਕ ਸਿੰਘ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ, ਕੇਸਾਂ ਦਾ ਸਮੇਂ ਸਿਰ ਨਿਪਟਾਰਾ ਨਾ ਕਰਨ ਅਤੇ ਲੋਕਾਂ ਨਾਲ ਸਹੀ ਸਲੂਕ ਨਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ ਕਿ ਘੁੰਮਣ ਥਾਣਾ ਇੰਚਾਰਜ ਗੁਰਸੇਵਕ ਸਿੰਘ ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਚ ਲਾਪਰਵਾਹੀ ਅਤੇ ਜਾਣਬੁੱਝ ਕੇ ਦੇਰੀ ਕਰਦੇ ਹਨ, ਉੱਥੇ ਹੀ ਉਨ੍ਹਾਂ ਦਾ ਲੋਕਾਂ ਪ੍ਰਤੀ ਵਤੀਰਾ ਵੀ ਚੰਗਾ ਨਹੀਂ ਹੈ।ਜਾਂਚ ਤੋਂ ਬਾਅਦ ਲੋਕਾਂ ਦੀਆਂ ਸ਼ਿਕਾਇਤਾਂ ਸਹੀ ਪਾਈਆਂ ਗਈਆਂ ਤਾਂ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਪੁਲਿਸ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।