ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਕਾਬੂ, 4 ਹੋਰ ਵਾਰਦਾਤਾਂ ਵੀ ਮੰਨੀਆਂ

ਪੰਜਾਬ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਫਿਲੌਰ ਕਸਬੇ ‘ਚ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਲਗਾਏ ਗਏ ਸ਼ੋਅ-ਕੇਸ ‘ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਭੇਤ ਪੁਲਸ ਨੇ ਖੋਲ੍ਹ ਲਿਆ ਹੈ। ਜਲੰਧਰ ਦੇਹਾਤੀ ਪੁਲਸ ਨੇ ਇਸ ਮਾਮਲੇ ‘ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।
ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਇਸ ਪੂਰੀ ਘਟਨਾ ਵਿੱਚ ਪੁਲੀਸ ਟੀਮਾਂ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਉਰਫ਼ ਰਾਜਨ (31) ਵਾਸੀ ਨੂਰਪੁਰ ਚੱਠਾ, ਨਕੋਦਰ (ਜਲੰਧਰ) ਵਜੋਂ ਹੋਈ ਹੈ ਅਤੇ ਦੂਜੇ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੀ ਵਾਸੀ ਨਕੋਦਰ ਵਜੋਂ ਹੋਈ ਹੈ। ਇਸ ਵਾਰਦਾਤ ਨੂੰ ਇਨ੍ਹਾਂ ਦੋ ਵਿਅਕਤੀਆਂ ਨੇ ਅੰਜਾਮ ਦਿੱਤਾ ਸੀ।
ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਾਲਿਸਤਾਨੀ ਨਾਅਰੇ ਲਿਖਣ ਦੀਆਂ ਪਹਿਲਾਂ ਵੀ ਚਾਰ ਵਾਰਦਾਤਾਂ ਕਰ ਚੁੱਕੇ ਹਨ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਰੀਬ 21 ਕਿਲੋਮੀਟਰ ਖੇਤਰ ਦੇ ਵੱਖ-ਵੱਖ ਸੀ.ਸੀ.ਟੀ.ਵੀ. ਜਾਂਚੇ ਗਏ।ਉਕਤ ਨੂੰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਨਾਲ-ਨਾਲ ਭੰਨਤੋੜ ਕਰਨ ਲਈ ਵੀ ਕਿਹਾ ਜਾਂਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।