ਚੰਡੀਗੜ੍ਹ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਵੱਲੋਂ ਕਰਵਾਉਣ ਦੀ ਮੰਗ ਹੁਣ ਹਾਈ ਕੋਰਟ ਤਕ ਪਹੁੰਚ ਚੁੱਕੀ ਹੈ। ਸੁਖਬੀਰ ਬਾਦਲ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਹੋਰ ਸੰਬੰਧਤ ਪੱਖਾਂ ਨੂੰ 30 ਅਪ੍ਰੈਲ ਲਈ ਨੋਟਿਸ ਜਾਰੀ ਕਰ ਦਿੱਤਾ ਹੈ।
ਯਾਦ ਰਹੇ ਕਿ 4 ਦਸੰਬਰ 2023 ਨੂੰ ਦਰਬਾਰ ਸਾਹਿਬ ਦੇ ਬਾਹਰ ਨਾਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਤੋਂ ਬਾਅਦ ਨਾਰਾਇਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲ ਹੀ ’ਚ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਫਿਰ ਚਰਚਾ ’ਚ ਆ ਗਿਆ ਹੈ।












