ਲੁਧਿਆਣਾ ਵਿਖੇ ਚੈਕਿੰਗ ਦੌਰਾਨ ਕਾਰ ਵਿਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ

ਚੰਡੀਗੜ੍ਹ ਪੰਜਾਬ

ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੀਬ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ, ਜੋ ਕਿ ਇੱਕ ਕਾਰ ਵਿੱਚ ਲਿਜਾਈ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਨੋਵਾ ਸਵਾਰ ਕੋਲੋਂ 50 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਪੁਲਸ ਨੇ ਨਾਕਾਬੰਦੀ ਦੌਰਾਨ ਇਨੋਵਾ ਕਾਰ ਨੂੰ ਰੋਕ ਕੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਹ ਘਬਰਾ ਗਿਆ, ਜਿਸ ਤੋਂ ਬਾਅਦ ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ।
ਮੁਲਾਜ਼ਮਾਂ ਦੀ ਪਛਾਣ ਰਣਜੀਤ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ ਅਤੇ ਉਸ ਦੇ ਇੱਕ ਹੋਰ ਸਾਥੀ ਦੀ ਪਛਾਣ ਰਣਜੀਤ ਸਿੰਘ ਵਾਸੀ ਬਨੂੜ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਨਕਦੀ ਨੂੰ ਜ਼ਬਤ ਕਰ ਲਿਆ ਹੈ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ ਤਾਂ ਜੋ ਇਸ ਨਕਦੀ ਸਬੰਧੀ ਕੋਈ ਵੀ ਜਾਣਕਾਰੀ ਮਿਲ ਸਕੇ। ਮੁਲਜ਼ਮਾਂ ਦਾ ਕਹਿਣਾ ਹੈ ਕਿ ਉਹ ਪ੍ਰਾਪਰਟੀ ਡੀਲਰ ਹਨ ਅਤੇ ਇਹ ਰਕਮ ਲੁਧਿਆਣਾ ਲੈ ਕੇ ਜਾ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।