ਦਿੱਗਜ ਅਕਾਲੀ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ

ਪੰਜਾਬ

ਫਤਿਹਗੜ੍ਹ ਸਾਹਿਬ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ ਹੁਣ ਇਸ ਦੁਨੀਆ ’ਚ ਨਹੀਂ ਰਹੇ। ਉਨ੍ਹਾਂ ਦੀ ਅੰਤਿਮ ਸਸਕਾਰ ਦੀ ਰਸਮ ਅੱਜ ਸ਼ਾਮ 4 ਵਜੇ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਅਦਾ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਦੀਪ ਸਿੰਘ ਚੀਮਾ ਵਲੋਂ ਦਿੱਤੀ ਗਈ।ਰਣਧੀਰ ਸਿੰਘ ਚੀਮਾ ਦੇ ਦੇਹਾਂਤ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਕਈ ਹੋਰ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਨੇਤਾਵਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।