ਨਰਸਿੰਗ ਹੋਮ ‘ਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਗਈ

ਸੰਸਾਰ

ਬੀਜਿੰਗ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਉੱਤਰੀ ਚੀਨ ਦੇ ਇੱਕ ਨਰਸਿੰਗ ਹੋਮ ਵਿੱਚ ਲੱਗੀ ਭਿਆਨਕ ਅੱਗ ਕਾਰਨ 20 ਲੋਕਾਂ ਦੀ ਜਾਨ ਚਲੀ ਗਈ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ਸਿਨਹੂਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲੇ ਤੱਕ ਅੱਗ ਲੱਗਣ ਦੇ ਅਸਲ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ।
ਸਿਨਹੂਆ ਮੁਤਾਬਕ, ਇਹ ਹਾਦਸਾ 8 ਅਪ੍ਰੈਲ ਨੂੰ ਰਾਤ 9 ਵਜੇ ਚੇਂਗਡੇ ਸ਼ਹਿਰ, ਜੋ ਕਿ ਹੇਬੇਈ ਸੂਬੇ ਵਿੱਚ ਸਥਿਤ ਹੈ, ਉੱਥੇ ਵਾਪਰਿਆ। ਅੱਗ ਲੱਗਣ ਦੇ ਤੁਰੰਤ ਬਾਅਦ ਕਈ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਜ਼ਖ਼ਮੀਆਂ ਦੀ ਗਿਣਤੀ ਬਾਰੇ ਹਾਲੇ ਕੋਈ ਔਫ਼ਿਸ਼ੀਅਲ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।