ਰਾਹਗੀਰਾਂ ਨੂੰ ਲੁੱਟਣ ਵਾਲੇ 2 ਗਰੋਹਾਂ ਦੇ 7 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ

ਬਠਿੰਡਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਰਾਹਗੀਰਾਂ ਨੂੰ ਲੁੱਟਣ ਵਾਲੇ 2 ਗਰੋਹਾਂ ਦੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਗਰੋਹ ਦਾ ਇੱਕ ਮੈਂਬਰ ਹਾਲੇ ਫ਼ਰਾਰ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌੜ ਥਾਣੇ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਰਾਜਗੜ੍ਹ ਕੁੱਬੇ ਦੇ ਵਾਸੀ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਲਾਬ ਸਿੰਘ ਅਤੇ ਪਰਮਿੰਦਰ ਸਿੰਘ ਨੇ ਇੱਕ ਗਰੋਹ ਬਣਾਇਆ ਹੋਇਆ ਹੈ ਜੋ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨੂੰ ਲੁੱਟਦਾ ਹੈ। ਇਸ ’ਤੇ ਪੁਲੀਸ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕੁਝ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।
ਦੂਜੇ ਪਾਸੇ ਥਾਣਾ ਤਲਵੰਡੀ ਸਾਬੋ ਨੂੰ ਵੀ ਸੂਚਨਾ ਮਿਲੀ ਸੀ ਕਿ ਬਹਿਮਣ ਕੌਰ ਸਿੰਘ ਵਾਸੀ ਪੋਰਸ, ਲਵਦੀਪ ਸਿੰਘ ਵਾਸੀ ਲਹਿਰੀ ਅਤੇ ਕਾਲਾ ਸਿੰਘ ਵਾਸੀ ਤਲਵੰਡੀ ਸਾਬੋ ਦਾ ਗਰੋਹ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਸ ’ਤੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਛਾਪਾ ਮਾਰ ਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਪੋਰਸ ਫਰਾਰ ਹੋ ਗਿਆ। ਪੁਲੀਸ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।