ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਪੰਜਾਬ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਅੱਜ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਦੀਆਂ ਵੱਡੀਆਂ-ਵੱਡੀਆਂ ਲਾਟਾਂ ਉੱਠਣ ਲੱਗੀਆਂ ਅਤੇ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ। ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। 
ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 
ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ ਨੇੜੇ ਸਥਿਤ ਰੇਲਵੇ ਸਿਗਨਲ ਸਟੋਰ ‘ਚ ਅੱਜ ਵੀਰਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕੁਝ ਹੀ ਮਿੰਟਾਂ ‘ਚ ਇਸ ਨੇ ਪੂਰੇ ਗੋਦਾਮ ਨੂੰ ਆਪਣੀ ਲਪੇਟ ‘ਚ ਲੈ ਲਿਆ। ਅੱਗ ਲੱਗਣ ਤੋਂ ਬਾਅਦ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। 
ਖੁਸ਼ਕਿਸਮਤੀ ਨਾਲ ਘਟਨਾ ਸਮੇਂ ਗੋਦਾਮ ਦੇ ਅੰਦਰ ਕੋਈ ਵੀ ਮੌਜੂਦ ਨਹੀਂ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਗੋਦਾਮ ‘ਚ ਕੈਮੀਕਲ ਅਤੇ ਪਲਾਸਟਿਕ ਦਾ ਸਾਮਾਨ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਅੱਗ ਦੀਆਂ ਲਪਟਾਂ ਉੱਚੀਆਂ-ਉੱਚੀਆਂ ਉੱਠਣ ਲੱਗੀਆਂ। ਫਿਲਹਾਲ ਅੱਗ ਲੱਗਣ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।