ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸ਼ੁੱਕਰਵਾਰ ਰਾਤ ਨੂੰ ”ਆਪ੍ਰੇਸ਼ਨ ਸਤਰਕ” ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ ‘ਤੇ ਨਿਕਲੇ। ਇਸ ਦੌਰਾਨ ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਪੁਲਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕੀਤਾ। ਇਸੇ ਦੌਰਾਨ ਲੁਧਿਆਣਾ ਵਿੱਚ ਏਡੀਜੀਪੀ ਏਐਸ ਰਾਏ ਅਤੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਸੰਵੇਦਨਸ਼ੀਲ ਇਲਾਕਿਆਂ ਦਾ ਮੁਆਇਨਾ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ, ਰੇਲਵੇ ਸਟੇਸ਼ਨ ਅਤੇ ਛੇਹਰਟਾ ਥਾਣਾ ਖੇਤਰ ਦੇ ਬਾਹਰ ਸਥਾਪਤ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਖੁਦ ਚੈਕਿੰਗ ਕੀਤੀ ਅਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਇਆ।












