ਅੰਮ੍ਰਿਤਸਰ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਸਿਆਸਤ ’ਚ ਵੱਡੀ ਹਿਲਚਲ ਹੋਣ ਜਾ ਰਹੀ ਹੈ।ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਰਣਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।ਇਹ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ, ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਵੇਰੇ 11 ਵਜੇ ਸ਼ੁਰੂ ਹੋਇਆ ਹੈ।
ਇਸ ਵਿੱਚ ਲਗਭਗ 500 ਡੈਲੀਗੇਟਸ ਦੀ ਹਾਜ਼ਰੀ ਦੀ ਉਮੀਦ ਹੈ, ਜਿਥੇ ਪਾਰਟੀ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਹਨ।
ਇਹ ਇਜਲਾਸ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਏ ਹੁਕਮਨਾਮੇ ਦੇ ਬਾਅਦ ਹੋ ਰਿਹਾ ਹੈ, ਜਿਸ ਤੋਂ ਇਲਾਵਾ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮੰਨ ਲਿਆ ਸੀ। ਹੁਣ ਨਵਾਂ ਪ੍ਰਧਾਨ ਚੁਣਨ ਲਈ ਮੰਚ ਤਿਆਰ ਹੈ।












