ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।