ਕਿਸਾਨ ਦੀ ਪੱਕੀ ਕਣਕ ਦੀ ਫ਼ਸਲ ਸੜ ਕੇ ਹੋਈ ਰਾਖ! ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਪੰਜਾਬ

ਭਦੌੜ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਭਦੌੜ ਵਿਖੇ ਕਿਸਾਨ ਦੀ ਪੱਕੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬਲਵਿੰਦਰ ਸਿੰਘ ਦੀ ਪੱਕੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ, ਜਦੋਂਕਿ ਇੱਕ ਹੋਰ ਕਿਸਾਨ ਦਾ ਨਾੜ ਸੜ ਕੇ ਰਾਖ ਬਣ ਗਿਆ।

ਕਿਸਾਨਾਂ ਮੁਤਾਬਿਕ ਇਹ ਅੱਗ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਦੇ ਕਾਰਨ ਲੱਗੀ। ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।ਮੀਡੀਆ ਰਿਪੋਰਟਾਂ ਮੁਤਾਬਿਕ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਭਦੌੜ ਦੇ ਐੱਸਡੀਓ ਮਨੀਸ਼ ਕੁਮਾਰ ਗਰਗ ਅਤੇ ਨਵਦੀਪ ਸਿੰਘ ਜੇਈ ਨੇ ਦੱਸਿਆ ਕਿ ਬਰੇਕਡਾਊਨ ਹੋਣ ਤੋਂ ਬਾਅਦ ਅਚਾਨਕ ਉੱਪਰੋਂ ਤਾਰ ਟੁੱਟ ਗਈ ਤਾਰ ਦੇ ਡਿੱਗਣ ਕਾਰਨ ਅੱਗ ਲੱਗ ਗਈ ਉਹਨਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।