ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਅਤੇ ਪੰਚਾਇਤ ਸਮਿਤੀ ਜ਼ਿਲਾ ਪ੍ਰੀਸ਼ਦ ਪੈਨਸ਼ਨਰਜ਼ ਯੂਨੀਅਨ (ਰਜ਼ਿਸਟਰਡ) ਦੀਆਂ ਸਾਂਝੀ ਅਗਵਾਈ ਵਿੱਚ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਹਰੇਬਾਜੀ ਕਰਦਿਆਂ ਮੰਗਾਂ ਨਾਂ ਮੰਨਣ ਪ੍ਰਤੀ ਰੋਸ ਵਿਖਾਵਾ ਕੀਤਾ ਗਿਆ। ਇਸ ਰੋਸ ਵਿਖਾਵੇ ਵਿੱਚ ਪੰਜਾਬ ਦੀਆਂ ਪੰਚਾਇਤ ਸਮਿਤੀਆਂ ਅਤੇ ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਅੱਜ ਦੇ ਇਸ ਧਰਨੇ ਵਿੱਚ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ, ਸਕੱਤਰ ਜਾਗੀਰ ਢਿਲੋਂ, ਪੰਚਾਇਤ ਸਮਿਤੀ ਜਿਲਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ (ਰਜ਼ਿਸਟਰਡ) ਦੇ ਪ੍ਰਧਾਨ ਜੈ ਦੇਵ ਸਿੰਘ ਅਤੇ ਜਨਰਲ ਸਕੱਤਰ ਪਾਲ ਸਿੰਘ ਤੋਂ ਇਲਾਵਾ ਦਿਆਲ ਸਿੰਘ, ਹਰਬੰਸ ਸਿੰਘ, ਮਾਨ ਸਿੰਘ, ਸਰਵਜੀਤ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਕੌਰ, ਮੁਮਤਾਜ ਬੇਗਮ, ਆਸ਼ਾ ਰਾਣੀ ਆਦਿ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਸਾਰੇ ਬੁਲਾਰਿਆਂ ਨੇ ਇੱਕ ਸੁਰ ਵਿੱਚ ਬੋਲਦਿਆਂ ਰੋਸ ਜਾਹਿਰ ਕੀਤਾ ਕਿ ਵਿਭਾਗ ਅਤੇ ਸਰਕਾਰ ਪੈਨਸ਼ਨਰਾਂ ਨਾਲ ਰਲ ਮਿਲ ਕੇ ਸੋਤੇਲੀ ਮਾਂ ਵਾਲਾ ਵਿਹਾਰ ਕਰ ਰਹੇ ਹਨ ਮੰਗਾਂ ਸਬੰਧੀ ਮੰਗ ਪੱਤਰ ਡਾਇਰੈਕਟਰ ਸਾਹਿਬ ਨੂੰ ਉਹਨਾ ਦੇ ਦਫਤਰ ਜਾ ਕੇ ਦਿੱਤਾ ਗਿਆ। ਬੁਲਾਰਿਆਂ ਨੇ ਐਲਾਨ ਕੀਤਾ ਕਿ ਜੇਕਰ ਮੰਗ ਪੱਤਰ ਵਿੱਚਲੀਆਂ ਮੰਗਾਂ ਇੱਕ ਮਹੀਨੇ ਦੇ ਸਮੇਂ ਵਿੱਚ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਉਹ 10 ਜੂਨ ਨੂੰ ਮੁੜ ਧਰਨਾ ਦੇਣ ਲਈ ਮਜਬੂਰ ਹੋਣਗੇ।












