ਬਠਿੰਡਾ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਬਠਿੰਡਾ ਵਿੱਚ ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਤਾਰ- ਤਾਰ ਹੋ ਗਿਆ ਹੈ। ਇੱਥੇ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਹੈ, ਜਿੱਥੇ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਥਾਣਾ ਨਥਾਣਾ ਪੁਲੀਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਊਸ਼ਾ ਰਾਣੀ ਵਜੋਂ ਹੋਈ ਹੈ। ਮੁਲਜ਼ਮ ਪੱਪੂ ਰਾਮ ਯਾਦਵ ਹੈ, ਜੋ ਪੁਲੀਸ ਦੀ ਹਿਰਾਸਤ ਵਿੱਚ ਹੈ।
ਪਰਵਾਸੀ ਮਜ਼ਦੂਰ ਪੱਪੂ ਰਾਮ ਯਾਦਵ ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਊਸ਼ਾ ਰਾਣੀ ਨਾਲ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਰਹਿ ਰਿਹਾ ਸੀ। ਉਹ ਆਪਣੀ ਪਤਨੀ ਊਸ਼ਾ ਰਾਣੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸ ਕਾਰਨ ਘਰ ‘ਚ ਦੋਵਾਂ ‘ਚ ਹਮੇਸ਼ਾ ਲੜਾਈ ਹੁੰਦੀ ਰਹਿੰਦੀ ਸੀ।ਅੱਜ ਸੋਮਵਾਰ ਸਵੇਰੇ ਪਤੀ-ਪਤਨੀ ਵਿਚਾਲੇ ਫਿਰ ਲੜਾਈ ਹੋ ਗਈ ਤਾਂ ਮੁਲਜ਼ਮ ਪੱਪੂ ਰਾਮ ਨੇ ਆਪਣੀ ਪਤਨੀ ਊਸ਼ਾ ਰਾਣੀ ‘ਤੇ ਕਿਸੇ ਲੱਕੜ ਦੀ ਚੀਜ਼ ਨਾਲ ਹਮਲਾ ਕਰ ਦਿੱਤਾ। ਮੁਲਜ਼ਮ ਨੇ ਊਸ਼ਾ ਰਾਣੀ ਦੇ ਸਿਰ ’ਤੇ ਵਾਰ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਥਾਣਾ ਨਥਾਣਾ ਦੇ ਐਸਐਚਓ ਦਿਲਬਾਗ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਤੀ ਪੱਪੂ ਰਾਮ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ ਉਸ ਦਾ ਕਤਲ ਕਰ ਦਿੱਤਾ।ਮ੍ਰਿਤਕ ਔਰਤ ਦੇ ਦਿਓਰ ਰਾਜ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਪਤੀ ਪੱਪੂ ਰਾਮ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।












