ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ:
ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰੇਨੇਡਾਂ ਦੀ ਆਮਦ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੂਬਾ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਜਾਂਚ ਜਾਰੀ ਰਹਿਣ ਦੀ ਗੱਲ ਕਹੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਈ ਤੱਕ ਮੁਲਤਵੀ ਕਰ ਦਿੱਤੀ ਹੈ।ਅਦਾਲਤ ਨੇ ਗ੍ਰਿਫਤਾਰੀ ‘ਤੇ ਰੋਕ ਜਾਰੀ ਰੱਖੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਲੋੜ ਅਨੁਸਾਰ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਹਾਲ ਹੀ ‘ਚ ਹਾਈਕੋਰਟ ਨੇ ਬਾਜਵਾ ਦੀ ਗ੍ਰਿਫਤਾਰੀ ‘ਤੇ 22 ਅਪ੍ਰੈਲ ਯਾਨੀ ਅੱਜ ਤੱਕ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਵੀ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਕੋਈ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਦਰਜ ਕੇਸ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਜਿਸ ਕਾਰਨ ਉਸ ਨੇ ਹਾਈਕੋਰਟ ਦਾ ਰੁਖ ਕੀਤਾ।












