ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਵੱਡੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ‘ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਹ ਵੱਡੀ ਬੈਠਕ ਹੋਵੇਗੀ। ਮੀਟਿੰਗ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ।












