ਅਧਿਆਪਕਾਂ ਨੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜਾਹਰਾ

ਪੰਜਾਬ

ਰੋਪੜ ਪੁਲਿਸ ਪ੍ਰਸ਼ਾਸਨ ਦੇ ਜਬਰ ਦੀ ਜ਼ੋਰਦਾਰ ਨਿਖੇਦੀ

ਲੁਧਿਆਣਾ,24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ),:

ਗੰਭੀਰਪੁਰ ਵਿਖੇ ਪੰਜਾਬ ਪੁਲੀਸ ਵੱਲੋਂ 5994 ਈ.ਟੀ.ਟੀ. ਅਧਿਆਪਕਾਂ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਵਿਰੋਧ ਅਤੇ
ਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਅਜ ਡੀ.ਟੀ.ਐੱਫ. ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਸੀ ਦਫਤਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ਜਿਲਾ ਪ੍ਰੈੱਸ ਸਕੱਤਰ ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਸਕੂਲਾਂ ਵਿੱਚ ਹਰ ਕਾਡਰ ਦੀਆਂ ਖਾਲੀ ਪੋਸਟਾਂ ਭਰੇ ਬਗੈਰ ਸਿੱਖਿਆ ਕ੍ਰਾਂਤੀ ਦਾ ਨਾਅਰਾ ਖੋਖਲਾ ਹੈ
ਹੱਕ ਮੰਗਦੇ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨਾ ਚਾਹੀਦਾ ਹੈ

ਬੀਤੀ 19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 5994 ਈਟੀਟੀ ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਦੀ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ 5994 ਈਟੀਟੀ ਭਰਤੀ (ਬੈਕਲਾਗ) ਦੇ ਯੋਗ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ, ਇਸੇ ਭਰਤੀ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕਾਂ ਦੀ ਸਕੂਲਾਂ ਵਿੱਚ ਰੋਕੀ ਹਾਜ਼ਰ ਲਾਗੂ ਕਰਵਾਉਣ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਬਾਕੀ ਸਾਰੀਆਂ ਆਸਾਮੀਆਂ ਭਰਨ ਦੀ ਥਾਂ ਪੁਲਿਸ ਨੂੰ ਅਧਿਆਪਕਾਂ ‘ਤੇ ਤਸ਼ੱਦਦ ਕਰਨ ਦੀ ਖੁੱਲ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਵਿਰੋਧ ਵੀ ਜਤਾਇਆ ਗਿਆ। ਇਸ ਦੌਰਾਨ ਪਹਿਲਗਾਮ (ਕਸ਼ਮੀਰ) ਵਿਖੇ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਫੁੱਟ ਪਾਉ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦੇ ਹੋਏ ਡੀ.ਟੀ.ਐੱਫ. ਦੇ ਰਮਨਜੀਤ ਸਿੰਘ ਸੰਧੂ .ਸਕੱਤਰ ਰੁਪਿੰਦਰਪਾਲ ਗਿੱਲ,4161 ਮਸਟਰ ਕੇਡਰ ਯੂਨੀਅਨ ਦੇ ਜਸਵਿੰਦਰ ਸਿੰਘ, 6635 ਈਟੀਟੀਅਧਿਆਪਕ ਯੂਨੀਅਨ ਪਰਮਿੰਦਰ ਮਲੌਦ, ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਹਰਜੀਤ ਕੋਰ ਸਮਰਾਲਾ , ਕੰਪਿਊਟਰ ਅਧਿਆਪਕ ਯੂਨੀਅਨ ਦੇ ਜਸਵਿੰਦਰ ਸਿੰਘ, ਮਿੱਡ ਡੇ ਮੀਲ ਯੂਨੀਅਨ ਦੀ ਪ੍ਰਵੀਨ ਕੁਮਾਰੀ ਅਤੇ ਡੀ ਐਮ ਐਫ ਦੇ ਸੁਖਵਿੰਦਰ ਲੀਲ ਨੇ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਦਰਸ਼ਨ ਦੌਰਾਨ ਅਨੰਦਪੁਰ ਸਾਹਿਬ ਦੇ ਐੱਸ ਐੱਚ ਓ ਦਾਨਿਸ਼ ਵੀਰ ਵੱਲੋਂ ਇੱਕ ਅਧਿਆਪਕ ਦੇ ਸ਼ਰੇਆਮ ਥੱਪੜ ਮਾਰੇ ਗਏ, ਬਾਕੀ ਪੁਲਿਸ ਮੁਲਾਜ਼ਮਾਂ ਵੱਲੋਂ ਅਧਿਆਪਕਾਂ ਨੂੰ ਸੜਕ ‘ਤੇ ਘੜੀਸਣ ਤੋਂ ਇਲਾਵਾ ਉਨ੍ਹਾਂ ਨੂੰ ਪੁਲਿਸ ਵੈਨ ਵਿੱਚ ਚੜ੍ਹਾਉਣ ਮੌਕੇ ਸ਼ਰੇਆਮ ਠੁੱਡੇ ਮਾਰੇ ਗਏ ਅਤੇ ਇੱਕ ਹੋਰ ਪੁਲਿਸ ਕਰਮੀ ਵੱਲੋਂ ਇੱਕ ਅਧਿਆਪਕ ਦੀ ਹਿੱਕ ਉੱਪਰ ਗੋਡੇ ਰੱਖ ਕੇ ਬੈਠੇ ਦੀ ਫੋਟੋ ਤੇ ਵੀਡੀਓ ਵੀ ਵਾਇਰਰਲ ਹੋਈ ਹੈ ਅਤੇ ਅਧਿਆਪਕਾਂ ਨਾਲ ਗਾਲੀ ਗਲੋਚ ਵੀ ਕੀਤਾ ਗਿਆ ਹੈ। ਅਧਿਆਪਕਾਂ ਦੇ ਨਿਰਾਦਰ ਦੀਆਂ ਘਟਨਾਵਾਂ ਪ੍ਰਤੀ ਅਫਸੋਸ ਜਾਹਿਰ ਕਰਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਸਿੱਖਿਆ ਮੰਤਰੀ ਅਤੇ ਬਾਕੀ ਵਿਧਾਇਕਾਂ ਵੱਲੋਂ ਅਖੌਤੀ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕਈ-ਕਈ ਸਾਲ ਪਹਿਲਾਂ ਹੋ ਚੁੱਕੇ ਕੰਮਾਂ ਦੇ ਉਦਘਾਟਨਾਂ ਦੀ ਨ੍ਹੇਰੀ ਲਿਆਂਦੀ ਹੋਈ ਹੈ ਅਤੇ ਸਕੂਲਾਂ ਦੇ ਵਿੱਦਿਅਕ ਮਾਹੌਲ ਨੂੰ ਸਿਆਸੀ ਦਖ਼ਲਅੰਦਾਜ਼ੀ ਦੀ ਭੇਂਟ ਚਾੜ੍ਹਿਆ ਜਾ ਰਿਹਾ ਹੈ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਹੋਈ ਧੱਕੇਸ਼ਾਹੀ ਨੂੰ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਨੂੰ ਪੁਲਿਸ ਦੇ ਪੈਰਾਂ ਹੇਠ ਮਧੋਲਣ ਦੀ ਸਾਜ਼ਿਸ ਅਤੇ ਅਖੌਤੀ ਸਿੱਖਿਆ ਕ੍ਰਾਂਤੀ ਮੁਹਿੰਮ ‘ਤੇ ਕਾਲਾ ਧੱਬਾ ਕਰਾਰ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੌਜੂਦਾ ਸਰਕਾਰ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੋਜ਼ ਅਤੇ ਸੰਗਰੂਰ ਰਿਹਾਇਸ਼ ਮੂਹਰੇ ਵੀ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ, ਕੰਪਿਊਟਰ ਅਧਿਆਪਕਾਂ ਅਤੇ ਕੱਚੇ ਅਧਿਆਪਕਾਂ ‘ਤੇ ਵੀ ਬਹੁਤ ਵਾਰ ਪੁਲਿਸ ਲਾਠੀਚਾਰਜ ਅਤੇ ਖਿੱਚ ਧੂਹ ਹੋਣ ਤੋਂ ਇਲਾਵਾ ਪੱਗਾਂ ਤੇ ਦੁਪੱਟਿਆਂ ਦਾ ਨਿਰਾਦਰ ਹੋਇਆ ਹੈ। ਅਧਿਆਪਕ ਆਗੂਆਂ ਨੇ ਸਵਾਲ ਕੀਤਾ ਕਿ ‘ਆਪ’ ਸਰਕਾਰ ਦੀ ਕਿਹੋ ਜਿਹੀ ਸਿੱਖਿਆ ਕ੍ਰਾਂਤੀ ਹੈ? ਜਿਸ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀਆਂ 856 ਅਸਾਮੀਆਂ, ਹੈਡਮਾਸਟਰਾਂ ਦੀਆਂ 400, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 100, ਲੈਕਚਰਾਰਾਂ ਦੀਆਂ ਛੇ ਹਜਾਰ ਤੋਂ ਵਧੇਰੇ ਅਸਾਮੀਆਂ, ਆਰਟ ਐਂਡ ਕ੍ਰਾਫਟ, ਖੇਡ ਅਧਿਆਪਕਾਂ, ਈਟੀਟੀ ਅਤੇ ਮਾਸਟਰ ਕਾਡਰ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਪੰਜਾਬ ਦੇ ਹਜ਼ਾਰਾਂ ਅਧਿਆਪਕ ਮਾਰਚ ਮਹੀਨੇ ਦੀ ਤਨਖ਼ਾਹ ਤੋਂ ਵਾਂਝੇ ਹਨ। ਪੰਜਾਬ ਦੇ ਸਥਾਨਕ ਹਲਾਤਾਂ ਅਨੁਸਾਰ ਸਿੱਖਿਆ ਨੀਤੀ ਅਤੇ ਵਿੱਦਿਅਕ ਕਲੰਡਰ ਬਣਾਉਣ ਦੀ ਥਾਂ ਕੇਂਦਰ ਸਰਕਾਰ ਦੀ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ‘ਤੇ ਗੈਰ ਵਿੱਦਿਅਕ ਕੰਮਾਂ ਦੀ ਭਰਮਾਰ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੰਘਰਸ਼ ਕਰ ਰਹੇ ਹਰੇਕ ਵਰਗ ਦੇ ਲੋਕਾਂ ਖਿਲਾਫ ਪਿਛਲੇ ਸਮੇਂ ਵਿੱਚ ਪੁਲਿਸ ਨੂੰ ਖੁੱਲ੍ਹ ਦੇ ਕੇ ਉਹਨਾਂ ਦੇ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ ਕਰ ਰਹੀ ਹੈ ਅਤੇ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵੱਲ ਵੱਧ ਰਹੀ ਹੈ। ਇਸੇ ਤਹਿਤ ਹੀ ਮਿੱਥ ਕੇ 5994 ਭਰਤੀ ਨਾਲ ਸਬੰਧਤ ਬੇਰੁਜ਼ਗਾਰ ਅਧਿਆਪਕਾਂ ਉੱਪਰ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਅਤੇ ਪੰਜਾਬ ਦੇ ਸੰਘਰਸ਼ ਕਰ ਰਹੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਪੰਜਾਬ ਸਰਕਾਰ ਨੂੰ ਪੰਜਾਬ ਦੀ ਸੰਘਰਸ਼ਮਈ ਵਿਰਾਸਤ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਜਿੰਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਹੈ, ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਚੱੱਲ ਰਹੀਆਂ ਸਾਰੀਆਂ ਭਰਤੀਆਂ ਦੇ ਰਹਿੰਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਨਿਯੁਕਤੀ ਪੱਤਰ ਪ੍ਰਾਪਤ ਕਰ ਚੁੱਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ। ਡੀ.ਟੀ.ਐੱਫ. ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਤਸ਼ੱਦਦ ਖਿਲਾਫ਼ 25 ਅਪ੍ਰੈਲ ਨੂੰ ਵੀ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਜਥੇਬੰਦੀ ਵੱਲੋਂ 6635 ਈਟੀਟੀ ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਨਾਲ ਮਿਲ ਕੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ 4 ਮਈ ਨੂੰ ਹੋਣ ਜਾ ਰਹੇ ਚਿਤਾਵਨੀ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
5994 ਭਰਤੀ ਵਿੱਚ ਚੁਣੇ ਗਏ ਉਮੀਦਵਾਰ ਰਿਸ਼ੀ 4161 ਦੇ ਜਸਵਿੰਦਰ ਐਤੀਆਣਾ, ਗੁਰਿੰਦਰ ਸਿੰਘ,ਰੋਹਿਤ, ਜਸਵਿੰਦਰ ਸਿੰਘ ਉਹਨੂੰ ਭੇਜ ਦਿਓ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ, ਡੈਮੋਕਰੇਟਿਕ ਜੰਗਲਾਤ ਯੂਨੀਅਨ ਦੇ ਪ੍ਰਧਾਨ ਹਰਜੀਤ ਕੌਰ ,ਮਨਜੀਤ ਸਿੰਘ, ਬਲਕਾਰ ਰਾਮ ਅਤੇ ਹਰਦੀਪ ਸਿੰਘ 6635 ਯੂਨੀਅਨ ਦੇ ਪਰਮਿੰਦਰ ਸਿੰਘ ,ਅਮਿੰਦਰ ਜੋਨੀ , ਮੇਜਰ ਸਿੰਘ ਜਸ ਅਰੋੜਾ ਸੁਰੇਸ਼ ਅੱਕਾਵਾਲੀ
ਮਿਡ ਡੇ ਮੀਲ ਵਰਕਰ ਲੁਧਿਆਣਾ ਦੀ ਪ੍ਰਧਾਨ ਪ੍ਰਵੀਨ, ਪਿੰਕੀ ,ਰੇਖਾ ,ਪੂਜਾ ,ਪ੍ਰੀਤੀ ,ਸ਼ਸ਼ੀ ,ਸੰਤੋਸ਼ ਸ਼ੀਲਾ ,ਆਸ਼ਾ, ਜੱਸੀ ਤੋਂ ਇਲਾਵਾ ਅੰਮ੍ਰਿਤ ,ਸੁੱਖ ਕਰਤਾਰ , ਅਮਨਦੀਪ ਵਰਮਾ ਅਵਤਾਰ ਸਿੰਘ ਖਾਲਸਾ ਆਦਿ ਸ਼ਾਮਿਲ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।