ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ

ਪੰਜਾਬ

ਕਪੂਰਥਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਕਪੂਰਥਲਾ ਸ਼ਹਿਰ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੰਗਠਨਾਂ ਨੇ ਸ਼ਹਿਰ ਬੰਦ ਦਾ ਸੱਦਾ ਦਿੱਤਾ ਹੈ।
ਦੱਸ ਦਈਏ ਕਿ ਬੀਤੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਨੇ ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ, ਜਿਸ ‘ਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਫੈਲ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।