ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਬਦਮਾਸ਼ ਬੇਖੌਫ ਹਨ।ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਕਿਤੇ ਵੀ ਗੋਲੀਆਂ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਸੁਤੰਤਰਤਾ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਤੋਂ ਥੋੜ੍ਹੀ ਦੂਰ ਬਾਈਕ ਸਵਾਰ ਬਦਮਾਸ਼ਾਂ ਨੇ ਹਵਾ ਵਿੱਚ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਉਥੇ ਮੌਜੂਦ ਨੌਜਵਾਨ ਆਪਣੇ ਘਰਾਂ ਵੱਲ ਭੱਜੇ।
ਇਸ ਤੋਂ ਬਾਅਦ ਮੁਲਜ਼ਮ ਰੌਲਾ ਪਾਉਂਦੇ ਅਤੇ ਧਮਕੀਆਂ ਦਿੰਦੇ ਹੋਏ ਉਥੋਂ ਫਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਇਸ ਦੌਰਾਨ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਕੋਲ ਕਿਸੇ ਨੇ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਪੁਲੀਸ ਆਪਣੇ ਤੌਰ ’ਤੇ ਜਾਂਚ ਵਿੱਚ ਜੁਟੀ ਹੋਈ ਹੈ।












