ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਕਾਮਿਆਂ ਦੀ ਮੀਟਿੰਗ ਹੋਈ

ਪੰਜਾਬ

ਜਲੰਧਰ,25, ਅ੍ਰਪੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਜਲ ਸਪਲਾਈ ਤੇ ਸੈਨੀਟੇਸ਼ਨ ਦਫਤਰੀ ਅਤੇ ਫੀਲਡ ਵਰਕਰਾਂ ਦੀ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਵੱਲੋਂ ਅਗਵਾਈ ਕਰਦੇ ਹੋਏ ਐਮ.ਐਲ.ਏ ਬਲਕਾਰ ਸਿੰਘ ਜੀ ਨੂੰ ਇਹ ਦੱਸਿਆ ਗਿਆ ਕਿ ਵਿਭਾਗ ਦੇ ਵਿੱਚ ਕੰਮ ਕਰਦੇ ਇਨਲਿਸਟਮੈਂਟ ਤੇ ਆਉਟਸੋਰਸਿੰਗ ਦਫਤਰੀ ਅਤੇ ਫੀਲਡ ਸਟਾਫ ਦੇ ਨਾਲ ਕਿਸ ਤਰ੍ਹਾਂ ਦਾ ਬੁਰਾ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਕਿਸੇ ਤਰ੍ਹਾਂ ਦਾ ਵੀ ਕੋਈ ਵੀ ਸੈਲਰੀ ਦੇ ਵਿੱਚ ਵਾਧਾ ਨਹੀਂ ਕੀਤਾ ਗਿਆ ਜਿਸ ਦੇ ਕਾਰਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਵਿੱਚ ਕੰਮ ਕਰਦੇ ਦਫਤਰੀ ਅਤੇ ਫੀਲਡ ਕਰਮਚਾਰੀ ਮੌਜੂਦਾ ਪੰਜਾਬ ਸਰਕਾਰ ਤੋਂ ਕਾਫੀ ਨਾਰਾਜ਼ ਹਨ ਉੱਥੇ ਹੀ ਐਮ.ਐਲ.ਏ ਬਲਕਾਰ ਸਿੰਘ ਜੀ ਅਤੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸਾਹਿਬ ਜੀ ਦੇ ਵਿੱਚ ਕਾਫੀ ਤਿੱਖੀ ਬੈਂਸ ਵੀ ਹੋਈ ਜਿਸ ਤੇ ਬਾਵਜੂਦ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਨੇ ਸਿੱਧੇ ਤੌਰ ਦੇ ਉੱਤੇ ਇਹ ਕਿਹਾ ਦਿੱਤਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਜੋ ਕਿ ਵੱਡੇ ਵੱਡੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਜੇਕਰ ਇਸ ਨੇ ਪੰਜਾਬ ਦੇ ਕੱਚੇ ਮੁਲਾਜ਼ਮ ਆਊਟਸੋਰਸ ਤੇ ਇਨਲਿਸਟਮੈਂਟ ਪਾਲਸੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਬਾਹ ਨਹੀਂ ਫੜੀ ਤਾਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਅਸੀਂ ਆਪਣਾ ਰਵਈਆ ਬਦਲ ਕੇ ਜਵਾਬ ਦਵਾਂਗੇ । ਇਸ ਦੇ ਬਾਅਦ ਐਮ.ਐਲ.ਏ ਬਲਕਾਰ ਸਿੰਘ ਜੀ ਨੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਜੀ ਨੂੰ ਇਹ ਭਰੋਸਾ ਦਵਾਇਆ ਕਿ ਜਲਦ ਹੀ ਵਿਭਾਗੀ ਮੰਤਰੀ ਹਰਦੀਪ ਸਿੰਘ ਮੁੰਡੀਆ ਜੀ ਦੇ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ ਜਲਦ ਤੋਂ ਜਲਦ ਹੀ ਕੱਚੇ ਮੁਲਾਜ਼ਮਾਂ ਦਫਤਰੀ ਸਟਾਫ ਤੇ ਇਨਲਿਸਟਮੈਂਟ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਲਈ ਤਨਖਾਹਾਂ ਦੇ ਵਿੱਚ ਵਾਧਾ ਕਰਨ ਦੇ ਲਈ ਸਿਫਾਰਿਸ਼ ਵੀ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।