ਮੁਕਾਬਲੇ ਵਿੱਚ ਇੱਕ ਅੱਤਵਾਦੀ ਢੇਰ ਦੋ ਜਵਾਨ ਜ਼ਖ਼ਮੀ

ਨੈਸ਼ਨਲ


ਸ਼੍ਰੀਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਗੋਲੀਬਾਰੀ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਦੋ ਜਵਾਨ ਜ਼ਖਮੀ ਵੀ ਹੋਏ ਹਨ। ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਦੀ ਭਾਲ ਲਈ ਮੁਹਿੰਮ ਜਾਰੀ ਹੈ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਜ਼ਿਲੇ ਦੇ ਕੁਲਨਾਰ ਬਾਜੀਪੁਰਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। 
ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਕਰਮੀਆਂ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ। ਮੁਕਾਬਲੇ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਜ਼ਖਮੀ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।