ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਸੀ.ਆਈ.ਏ ਸਟਾਫ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਵਿਕਰਮ ਸਿੰਘ ਵਿੱਕੀ, ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 32 ਬੋਰ ਅਤੇ 9 ਐਮਐਮ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਗੱਲ ਦਾ ਪ੍ਰਗਟਾਵਾ ਏ.ਡੀ.ਸੀ.ਪੀ. ਜਗਮਿੰਦਰ ਸਿੰਘ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਲਜ਼ਮ ਹਥਿਆਰ ਸਪਲਾਈ ਕਰਨ ਜਾ ਰਹੇ ਹਨ, ਜਿਸ ਦੇ ਆਧਾਰ ’ਤੇ ਪੁਲੀਸ ਟੀਮ ਨੇ ਬਾਂਕੇ ਬਿਹਾਰੀ ਵਾਲੀ ਗਲੀ ਵਿੱਚ ਨਾਕਾਬੰਦੀ ਕਰਕੇ ਦੋਵਾਂ ਨੂੰ ਐਕਟਿਵਾ ’ਤੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ ਹਥਿਆਰ ਬਰਾਮਦ ਹੋਏ।
ਫ਼ਿਲਹਾਲ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਤਰਨਤਾਰਨ ਰੋਡ ਤੋਂ ਲਏ ਗਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।












