ਐਨ.ਆਈ.ਏ. ਵੱਲੋਂ ਪੰਜਾਬ ਸਮੇਤ ਕਈ ਰਾਜਾਂ ‘ਚ ਖਾਲਿਸਤਾਨੀ ਅੱਤਵਾਦੀ ਨੈਟਵਰਕ ਖ਼ਿਲਾਫ਼ ਛਾਪੇਮਾਰੀ

ਨੈਸ਼ਨਲ


ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਖਾਲਿਸਤਾਨੀ ਅੱਤਵਾਦੀ ਨੈਟਵਰਕ ਖ਼ਿਲਾਫ਼ ਇੱਕ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪੰਜਾਬ, ਜੰਮੂ-ਕਸ਼ਮੀਰ ਤੋਂ ਲੈ ਕੇ ਦੱਖਣੀ ਭਾਰਤ ਤੱਕ ਵੱਖ-ਵੱਖ ਥਾਵਾਂ ’ਤੇ ਵਿਆਪਕ ਤਲਾਸ਼ੀਆਂ ਕੀਤੀਆਂ ਗਈਆਂ। ਇਹ ਤਲਾਸ਼ੀਆਂ ਪਾਕਿਸਤਾਨ ਦੀ ਹਮਾਇਤ ਨਾਲ ਚੱਲ ਰਹੀ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੀਆਂ ਚੀਜ਼ਾਂ ਦੀ ਤਸਕਰੀ ਦੀ ਜਾਂਚ ਨਾਲ ਜੁੜੀਆਂ ਹਨ।
ਏਜੰਸੀ ਨੇ ਵੀਰਵਾਰ ਨੂੰ ਪੰਜਾਬ, ਜੰਮੂ ਅਤੇ ਕਸ਼ਮੀਰ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ ਅਤੇ ਕਰਨਾਟਕ ਵਿੱਚ ਕੁੱਲ 18 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਕਈ ਮਹੱਤਵਪੂਰਨ ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਅਪਰਾਧਕ ਸਬੂਤ ਕਬਜ਼ੇ ’ਚ ਲਏ ਗਏ ਹਨ, ਜੋ ਇਸ ਧੰਦੇ ਦੀ ਗਹਿਰਾਈ ਦੱਸਦੇ ਹਨ।
ਐਨ.ਆਈ.ਏ. ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਕਾਰਵਾਈ ਇੱਕ ਅੰਤਰਰਾਸ਼ਟਰੀ ਸਾਜ਼ਿਸ਼ ਦੇ ਪਰਦੇਫ਼ਾਸ਼ ਲਈ ਕੀਤੀ ਗਈ ਹੈ, ਜਿਸ ’ਚ ਪੰਜਾਬੀ ਨੌਜਵਾਨਾਂ ਨੂੰ ਭੜਕਾ ਕੇ ਉਨ੍ਹਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਵਾਈ ਜਾ ਰਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।