ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼ ਅਤੇ ਪੰਜਾਬ ਇੰਚਾਰਜ ਵਿਜੇ ਰੁਪਾਨੀ ਨੂੰ ਵੀ ਭੇਜੀ ਹੈ। ਉਨ੍ਹਾਂ ਨੇ ਅਸੰਤੁਸ਼ਟੀ ਕਾਰਨ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੱਤਰ ਵਿੱਚ ਉਨ੍ਹਾਂ ਨੇ ਅਸਤੀਫ਼ੇ ਦਾ ਕਾਰਨ ਸੰਸਥਾ ਦੀਆਂ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਨੂੰ ਦੱਸਿਆ ਹੈ। ਜਗਮੋਹਨ ਸਿੰਘ ਰਾਜੂ ਨੇ ਦੋਸ਼ ਲਾਇਆ ਕਿ ਪਾਰਟੀ ਨੇ ਚੋਣਾਂ ਵਿੱਚ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ’ਤੇ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੇ ਪੱਤਰ ਦੇ ਨਾਲ ਪਾਰਟੀ ਦੇ ਸੰਵਿਧਾਨ ਦੇ ਕੁਝ ਵੇਰਵੇ ਵੀ ਦਿੱਤੇ ਹਨ।












