ਫਿਰੋਜ਼ਪੁਰ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਫਿਰੋਜ਼ਪੁਰ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਚਨਾ ਦੇ ਆਧਾਰ ‘ਤੇ ਥਾਣਾ ਸਦਰ ਦੀ ਟੀਮ ਨੇ ਪਿੰਡ ਮਦਰੇ ‘ਚ ਛਾਪਾ ਮਾਰ ਕੇ ਇਕ ਤਸਕਰ ਨੂੰ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏਐਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਪਿੰਡ ਮਦਰੇ ਦਾ ਰਹਿਣ ਵਾਲਾ ਕੁਲਦੀਪ ਸਿੰਘ ਕੀਪਾ ਹੈਰੋਇਨ ਦਾ ਸੇਵਨ ਕਰਦਾ ਹੈ ਅਤੇ ਆਪਣੇ ਘਰੋਂ ਹੈਰੋਇਨ ਵੇਚਦਾ ਵੀ ਹੈ।
ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਉਸ ਨੂੰ ਹਿਰਾਸਤ ‘ਚ ਲੈ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।












